ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਅੰਦਰ ਜੋ ਲੋਕ ਆਪਣੀ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਨ ਗਏ ਉਨ੍ਹਾਂ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਇਹ ਵਾਆਦਾ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਸੱਤ ਪਿੰਡ ਐਮਾ ਗੁੱਜਰਾ, ਭਟੋਆ, ਜਸਵਾਲੀ, ਕੋਟਲੀ ਜਵਾਹਰ, ਕੋਟ ਭਾਟੀਆ, ਮਾਜਰੀ ਰਾਜਪੂਤ ਅਤੇ ਸਾਹੂਚੱਕ ਦੀਆਂ ਪੰਚਾਇਤਾਂ ਨੂੰ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਪੰਜ -ਪੰਜ ਲੱਖ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜਿਨ੍ਹਾਂ ਪਿੰਡਾਂ 'ਚ ਲੋਕ ਆਪਸ 'ਚ ਬੈਠ ਮਿਲ ਕੇ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਚੋਣ ਕਰ ਲੈਣਗੇ। ਉਨ੍ਹਾਂ ਨੂੰ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਪੰਜ ਲੱਖ ਰੁਪਏ ਦਿੱਤਾ ਜਾਣਗੇ ਜੋ ਅੱਜ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਹਲਕੇ ਅੰਦਰ ਵਿਕਾਸ ਦੇ ਕੰਮਾਂ ਦੀ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਾਂਗਾ ਅਤੇ ਹਰ ਪਿੰਡ ਵਿੱਚ ਵਿਕਾਸ ਦੇ ਕੰਮ ਪਹਿਲ ਦੇ ਅਧਾਰ ਤੇ ਬਿਨਾਂ ਪੱਖਪਾਤ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂ
NEXT STORY