ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ. ਡੀ. ਪੀ. ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ। ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ. ਡੀ. ਪੀ. ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।
ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਿਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਿਤ ਹਨ।
ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਅਮਰੀਕਾ ਵਿਖੇ ਸੜਕ ਹਾਦਸੇ ਦੌਰਾਨ ਟਾਂਡਾ ਦੇ ਨੌਜਵਾਨ ਦੀ ਮੌਤ
NEXT STORY