ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਕੈਬਨਿਟ 'ਚ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ 'ਚ ਇਕ ਸਾਦੇ ਪ੍ਰੋਗਰਾਮ 'ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ 'ਠੰਡ' ਨਾਲ ਸੀਤ ਲਹਿਰ ਦਾ ਕਹਿਰ ਜਾਰੀ, ਜਾਣੋ ਕਿਹੜਾ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ
ਫ਼ੌਜਾ ਸਿੰਘ ਸਰਾਰੀ ਦਾ ਸਿਆਸੀ ਸਫ਼ਰ
ਫ਼ੌਜਾ ਸਿੰਘ ਗੁਰਹਰਸਾਏ ਤੋਂ ਆਪ ਦੇ ਵਿਧਾਇਕ ਹਨ, ਜਿਨ੍ਹਾਂ ਨੇ 2022 ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ ਸੀ। ਪੰਜਾਬ ਪੁਲਿਸ ਤੋਂ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਫ਼ੌਜਾ ਸਿੰਘ ਸਰਾਰੀ ਨੇ 2020 ਵਿੱਚ ਸਿਆਸਤ ਵਿੱਚ ਆਉਣ ਦਾ ਫ਼ੈਸਲਾ ਕੀਤਾ। ਸੇਵਾਮੁਕਤੀ ਤੋਂ ਬਾਅਦ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਸਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਸ ਨੂੰ ਵੱਡੀ ਕਾਮਯਾਬੀ, 31 ਕਿੱਲੋ ਹੈਰੋਇਨ ਕੀਤੀ ਬਰਾਮਦ
ਜ਼ਿਕਰਯੋਗ ਹੈ ਕਿ ਸਰਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਦੇਵ ਸਿੰਘ ਨੋਨੀ ਮਾਨ ਨੂੰ ਸਿੱਧੇ ਮੁਕਾਬਲੇ 'ਚ ਹਰਾ ਕੇ ਵਿਧਾਨ ਸਭਾ ਚੋਣ 10574 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਫ਼ੌਜਾ ਸਿੰਘ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਤੇ ਤਿੰਨ ਧੀਆਂ ਹਨ ਤੇ ਦੋ ਧੀਆਂ ਵਿਆਹੀਆਂ ਹੋਈਆਂ ਹਨ। ਉਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਤੇ ਜਿੱਤ ਹਾਸਲ ਕੀਤੀ। ਉਹ ਗੁਰੂਹਰਸਹਾਏ ਦੇ ਵਸਨੀਕ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਾਜ਼ਿਲਕਾ ਪੁਲਸ ਨੂੰ ਵੱਡੀ ਕਾਮਯਾਬੀ, 31 ਕਿੱਲੋ ਹੈਰੋਇਨ ਕੀਤੀ ਬਰਾਮਦ
NEXT STORY