ਮਾਨਸਾ (ਅਮਰਜੀਤ ਚਾਹਲ): ਬੀਤੇ ਦਿਨ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਨਸਾ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਮੌਕੇ 'ਤੇ ਮੰਤਰੀ ਜੀ ਸਟੇਜ 'ਤੇ ਕੋਰੋਨਾ ਤੋਂ ਬਚਣ ਲਈ ਸਰਕਾਰ ਦੇ ਨਿਯਮਾਂ ਦੇ ਪਾਲਣ ਕਰਨ ਲਈ ਗੁਹਾਰ ਲਗਾਉਂਦੇ ਰਹੇ ਅਤੇ ਖ਼ੁਦ ਬਿਨਾਂ ਮਾਸਕ ਪਾਏ ਸਾਰੇ ਪ੍ਰੋਗਰਾਮ ਕਰਦੇ ਰਹੇ, ਜਦਕਿ ਖ਼ੁਦ ਉਹ ਦੱਸ ਰਹੇ ਹਨ ਕਿ ਉਨ੍ਹਾਂ ਦਾ 3 ਦਿਨ ਤੋਂ ਗਲਾ ਠੀਕ ਨਹੀਂ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਮੰਤਰੀ ਜੀ ਇਸ ਮਹਾਮਾਰੀ ਨੂੰ ਰੋਕਣ ਲਈ ਕਿੰਨੇ ਗੰਭੀਰ ਹਨ।
ਇਹ ਵੀ ਪੜ੍ਹੋ: ਦੋਰਾਹਾ 'ਚ ਅੱਗ ਦਾ ਤਾਂਡਵ, 9 ਦੁਕਾਨਾਂ ਸੜ ਕੇ ਹੋਈਆਂ ਸੁਆਹ
ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਸਮਾਰਟ ਸਕੂਲ ਦਾ ਉਦਘਾਟਨ ਕੀਤਾ ਗਿਆ। ਉਹ ਉਦਘਾਟਨ ਕਰਨ ਲਈ ਜ਼ਿਲ੍ਹੇ ਦੇ ਪਿੰਡ ਕੋਟੜਾ ਗਏ, ਉੱਥੇ ਸਕੂਲੀ ਬੱਚਿਆਂ ਨੂੰ ਟੋਫੀਆਂ ਵੰਡੀਆਂ ਅਤੇ ਸਕੂਲ 'ਚ ਪਹਿਲੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੇ ਬਾਅਦ ਉਹ ਮਨੀਸ਼ ਭਰਾ ਦੇ ਘਰ ਵੀ ਗਏ, ਜਿੱਥੇ ਉਹ ਕਈ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਮਿਲ ਕੇ ਚੰਡੀਗੜ੍ਹ ਰਵਾਨਾ ਹੋ ਗਏ।
ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ
ਦੱਸ ਦੇਈਏ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਫਿਲਹਾਲ ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਜ਼ਿਲ੍ਹੇ ਦੇ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਬਰਸੀ ਮੌਕੇ ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ
ਟਾਂਡਾ 'ਚ ਕੋਰੋਨਾ ਪਾਜ਼ੇਟਿਵ ਬੀਬੀ ਦੀ ਮੌਤ, 7 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY