ਅੰਮ੍ਰਿਤਸਰ (ਗੁਰਿੰਦਰ ਸਾਗਰ) : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਹਰਭਜਨ ਸਿੰਘ ਨੇ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ’ਚ ਦੱਸਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ, ਕਿਹਾ-SGPC ਲਾਂਚ ਕਰੇ ਆਪਣਾ ਚੈਨਲ
ਇਸ ਮੌਕੇ ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਤੁਹਾਡਾ ਫ਼ਰਜ਼ ਬਣਦਾ ਹੈ ਕਿ ਤੁਸੀਂ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਕਰੋ। ਹਰਭਜਨ ਸਿੰਘ ਨੇ ਇਸ ਮੌਕੇ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦ੍ਰਿੜ੍ਹ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਆਮ ਆਦਮੀ ਪਾਰਟੀ ਦਾ ਹਿੱਸਾ ਹਾਂ ਅਤੇ ਅਸੀਂ ਪੰਜਾਬ ਨੂੰ ਮੁੜ ਲੀਹਾਂ ਉੱਤੇ ਲਿਆਉਣ ਲਈ ਕੰਮ ਰਹੇ ਹਾਂ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਦੇ ਹੋਏ ਤਬਾਦਲੇ
ਲੁਧਿਆਣਾ ਤੋਂ ਬਾਅਦ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਦੇ ਹੋਏ ਤਬਾਦਲੇ
NEXT STORY