ਗੁਰਦਾਸਪੁਰ (ਵਿਨੋਦ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1822 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 4.21 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 4 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫ਼ਟਿੰਗ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 721 ਕਰੋੜ ਰੁਪਏ ਝੋਨੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੇਂਦਰੀ ਪੂਲ ਵਿੱਚ 172 ਲੱਖ ਮੀਟਰਕ ਟਨ ਝੋਨੇ ਦਾ ਟਾਰਗੇਟ ਪੰਜਾਬ ਨੂੰ ਦਿੱਤਾ ਗਿਆ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਹੜਾਂ ਦੇ ਬਾਵਜੂਦ ਵੀ ਸੂਬਾ ਪੰਜਾਬ ਆਪਣੇ ਇਸ ਟਾਰਗੇਟ ਨੂੰ ਪੂਰਾ ਕਰ ਲਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ 27 ਹਜਾਰ ਕਰੋੜ ਰੁਪਏ ਦੀ ਸੀਸੀਐਲ ਵੀ ਜਾਰੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਉਹ ਖੁਦ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਓਥੇ ਉਨ੍ਹਾਂ ਦੇ ਸਾਥੀ ਮੰਤਰੀ, ਵਿਧਾਇਕ, ਚੇਅਰਮੈਨ, ਰਾਜ ਸਰਕਾਰ ਦੇ ਉੱਚ ਅਧਿਕਾਰੀ ਵੀ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DGP ਨੇ ਕੀਤੀ ਹਾਈਲੈਵਲ ਮੀਟਿੰਗ, ਅਲਰਟ ਜਾਰੀ
ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਕਟਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਵਿੱਚ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਸਾਰੇ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਰਿਆੜ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ
NEXT STORY