ਅੰਮ੍ਰਿਤਸਰ (ਸਰਬਜੀਤ)- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਅੱਜ ਰੋਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਂ। ਉਨ੍ਹਾਂ ਕਿਹਾ ਕਿ ਅਰਦਾਸ ਕਰਦੇ ਹਾਂ ਕਿ ਪੰਜਾਬ ਅੰਦਰ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਉਹ ਬਿਨਾਂ ਕਿਸੇ ਲੜਾਈ ਝਗੜੇ ਤੋਂ ਸ਼ਾਂਤੀ ਨਾਲ ਨੇਪੜੇ ਚੜਨ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਪਾਰਟੀਬਾਜ਼ੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤਯਾਬੀ ਨੂੰ ਵੀ ਲੈ ਕੇ ਅਰਦਾਸ ਕੀਤੀ ਹੈ ਤਾਂ ਜੋ ਉਹ ਜਲਦੀ ਠੀਕ ਹੋਣ ਅਤੇ ਲੋਕਾਂ 'ਚ ਆਉਣ।
ਇਹ ਵੀ ਪੜ੍ਹੋ- ਪੁਲਸ ਵੱਲੋਂ ਰੇਤ ਦੇ ਭਰੇ ਟਰੱਕ ਨੂੰ ਰੋਕਣ ਦਾ ਇਸ਼ਾਰਾ ਕਰਨ 'ਤੇ ਡਰਾਈਵਰ ਨੇ ਕਰ 'ਤਾ ਘਿਣੌਨਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਪਸ ਆ ਰਿਹਾ ਮਾਨਸੂਨ, ਖੜ੍ਹੀ ਹੋਈ ਨਵੀਂ ਮੁਸੀਬਤ, ਰੈੱਡ ਅਲਰਟ ਜਾਰੀ
NEXT STORY