ਮਾਲੇਰਕੋਟਲਾ : ਭਾਰਤ 'ਚ ਅੱਜ ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਨਾਲ ਮਾਲੇਰਕੋਟਲਾ ਪੁੱਜੇ। ਉਨ੍ਹਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਵਿਦਿਆਰਥਣਾਂ ਨੂੰ ਹੁਣ Periods ਦੌਰਾਨ ਮਿਲੇਗੀ ਛੁੱਟੀ, ਜਾਰੀ ਹੋ ਗਈ ਨੋਟੀਫਿਕੇਸ਼ਨ
ਉਨ੍ਹਾਂ ਕਿਹਾ ਕਿ ਇਸ ਦਿਨ ਦੀ ਬਹੁਤ ਮਹੱਤਤਾ ਹੈ ਅਤੇ ਮੁਸਲਿਮ ਭਾਈਚਾਰੇ ਵਲੋਂ ਬੇਸਬਰੀ ਨਾਲ ਇਸ ਦਿਨ ਦੀ ਉਡੀਕ ਕੀਤੀ ਜਾਂਦੀ ਹੈ। ਮੀਤ ਹੇਅਰ ਨੇ ਕਿਹਾ ਕਿ 30 ਰੋਜ਼ੇ ਰੱਖਣ ਮਗਰੋਂ ਇਹ ਦਿਨ ਆਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜਾਰੀ ਹੋਈ Advisory, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਰੋਜ਼ਾ ਇਫ਼ਤਾਰੀ ਦੌਰਾਨ ਉਹ ਮਾਲੇਰਕੋਟਲੇ ਆਏ ਸਨ ਅਤੇ ਇੱਥੇ ਸਾਰੇ ਭਾਈਚਾਰਿਆਂ ਦੀ ਆਪਸੀ ਸਾਂਝ ਦੇਖ ਕੇ ਉੁਨ੍ਹਾਂ ਦੇ ਮਨ ਨੂੰ ਬਹੁਤ ਚੰਗਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੇ ਜੋ ਸੁਫ਼ਨਾ ਦੇਖਿਆ ਸੀ, ਉਸ ਤਰ੍ਹਾਂ ਦਾ ਮਾਲੇਰਕੋਟਲਾ ਅੱਜ ਵੀ ਪੰਜਾਬ 'ਚ ਵੱਸਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਿੰਦਰ ਬੰਬੀਹਾ ਗੈਂਗ ਦੇ 6 ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਮਹਿੰਗੀਆਂ ਕਾਰਾਂ ਤੇ ਭਾਰੀ ਅਸਲਾ ਬਰਾਮਦ
NEXT STORY