ਬਟਾਲਾ, (ਮਠਾਰੂ)– ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਜ ਸਭਾ ਦੇ ਮੈਂਬਰ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਕਾਦੀਆਂ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਜੱਦੀ ਘਰਾਂ ਨੂੰ ਜਾਣ ਵਾਲੀ ਬਟਾਲਾ ਤੋਂ ਕਾਦੀਆਂ ਵਾਲੀ ਸਡ਼ਕ ਬੁਰੀ ਤਰ੍ਹਾਂ ਟੁੱਟੀ ਹੋਣ ਕਰ ਕੇ ਜਿਥੇ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਉਥੇ ਨਾਲ ਹੀ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰ ਹੈਰਾਨੀ ਇਸ ਗੱਲ ਦੀ ਹੈ ਕਿ ਇਸ ਸਡ਼ਕ ਤੋਂ ਲੰਘਣ ਵਾਲੇ ਇਨ੍ਹਾਂ ਸਿਰਕੱਢ ਕਾਂਗਰਸੀ ਲੀਡਰਾਂ ਨੂੰ ਟੁੱਟੀ ਸਡ਼ਕ ਨਜ਼ਰ ਕਿਉਂ ਨਹੀਂ ਆ ਰਹੀ। ਥਾਂ-ਥਾਂ ’ਤੇ ਸਡ਼ਕ ਵਿਚ ਪਏ ਡੂੰਘੇ ਟੋਇਆਂ ਅਤੇ ਟੁੱਟੀ ਸਡ਼ਕ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਜਦਕਿ ਬਰਸਾਤ ਦੇ ਮੌਸਮ ਵਿਚ ਇਸ ਸਡ਼ਕ ਵਿਚ ਪਾਣੀ ਵੀ ਭਰ ਜਾਂਦਾ ਹੈ, ਜਿਸ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋ ਜਾਂਦਾ ਹੈ। ਇਲਾਕੇ ਦੇ ਲੋਕਾਂ ਅਤੇ ਰਾਹਗੀਰਾਂ ਨੇ ਕਿਹਾ ਕਿ ਕਾਂਗਰਸੀ ਨੇਤਾ ਬਾਜਵਾ ਭਰਾਵਾਂ ਨੂੰ ਪਹਿਲ ਦੇ ਆਧਾਰ ’ਤੇ ਇਸ ਸਡ਼ਕ ਨੂੰ ਠੀਕ ਕਰਵਾਉਣਾ ਚਾਹੀਦਾ ਹੈ।
ਟੈਂਟ ਮਾਲਕ ਨੇ ਮਾਨਸਿਕ ਪ੍ਰੇਸ਼ਾਨੀ ’ਚ ਫਾਹ ਲੈ ਕੇ ਕੀਤੀ ਖੁਦਕੁਸ਼ੀ
NEXT STORY