ਕਪੂਰਥਲਾ (ਵਿਪਨ ਮਹਾਜਨ)-ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।ਕੋਰੋਨਾ ਨੇ ਇਕ ਵਾਰ ਫਿਰ ਤੋਂ ਸਿਆਸਤਦਾਨਾਂ ਨੂੰ ਆਪਣੀ ਲਪੇਟ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਕਪੂਰਥਲਾ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੇ 10 ਮੈਂਬਰਾਂ ਦੇ ਸੈਂਪਲ ਲਏ ਗਏ ਹਨ। ਰਾਣਾ ਗੁਰਜੀਤ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਐੱਸ.ਐੱਮ.ਓ. ਕਪੂਰਥਲਾ ਡਾਕਟਰ ਸੰਦੀਪ ਧਵਨ ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਮਕਾਨ ਦੀ ਡਿੱਗੀ ਛੱਤ, ਬੱਚੇ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਚੰਨੀ ਦੇ ਘਰ ਦੇ 3 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਜਿਸ ਤੋਂ ਬਾਅਦ ਸੀ.ਐੱਮ. ਚੰਨੀ ਦਾ ਵੀ ਕੋਵਿਡ ਟੈਸਟ ਕੀਤਾ ਗਿਆ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਪਰਿਵਾਰਕ ਮੈਂਬਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸੀ.ਐੱਮ. ਚੰਨੀ ਨੇ ਖੁਦ ਨੂੰ ਘਰ 'ਚ ਹੀ ਇਕਾਂਤਵਾਸ ਕਰ ਲਿਆ ਹੈ।
ਇਹ ਵੀ ਪੜ੍ਹੋ : ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੋਇਆ ਕੋਰੋਨਾ ਬਲਾਸਟ, 60 ਨਵੇਂ ਮਾਮਲੇ ਆਏ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਜਾਣੋ ਕੌਣ ਹਨ ਪੰਜਾਬ ਦੇ ਨਵੇਂ DGP ਵੀਰੇਸ਼ ਕੁਮਾਰ ਭਾਵਰਾ
NEXT STORY