Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:36:48 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2022 ਤੋਂ ਪੰਜਾਬ 'ਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਤੇ 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ: ਸੰਜੀਵ ਅਰੋੜਾ

PUNJAB News Punjabi(ਪੰਜਾਬ)

2022 ਤੋਂ ਪੰਜਾਬ 'ਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਤੇ 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ: ਸੰਜੀਵ ਅਰੋੜਾ

  • Edited By Shivani Attri,
  • Updated: 28 Dec, 2025 04:20 PM
Chandigarh
cabinet minister sanjeev arora statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇਕ ਪਸੰਦੀਦਾ ਸਥਾਨ ਅਤੇ ਇਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐੱਚ. ਪੀ. ਸੀ. ਐੱਲ. ਮਿੱਤਲ ਐਨਰਜੀ ਲਿਮ. (ਐੱਚ. ਐੱਮ. ਈ. ਐੱਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ. ਓ. ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ ਰੁਪਏ, ਅੰਬਰ ਐਂਟਰਪ੍ਰਾਈਜ਼ਿਜ਼ ਇੰਡੀਆ ਲਿਮਟਿਡ ਵੱਲੋਂ 500 ਕਰੋੜ ਰੁਪਏ, ਇਨਫੋਸਿਸ ਲਿਮ. ਵੱਲੋਂ 285 ਕਰੋੜ ਰੁਪਏ, ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮ. ਵੱਲੋਂ 300–400 ਕਰੋੜ ਰੁਪਏ ਦੇ ਪ੍ਰਮੁੱਖ ਨਿਵੇਸ਼ ਐਲਾਨੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਇਕ ਈਵੈਂਟ ਮੈਨੇਜਮੈਂਟ ਕੰਪਨੀ ਵਾਂਗ ਕੰਮ ਕਰ ਰਹੀ ਹੈ: ਸੁਨੀਲ ਜਾਖੜ

ਭਵਿੱਖੀ ਕਦਮਾਂ ਬਾਰੇ ਦੱਸਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ 6ਵਾਂ ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ-2026 ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਟੋਕੀਓ, ਓਸਾਕਾ ਅਤੇ ਸਿਓਲ ਦੇ ਕੀਤੇ ਦੌਰੇ ਵੀ ਸਫ਼ਲ ਰਹੇ ਅਤੇ ਇਸ ਨਾਲ ਕਈ ਨਵੇਂ ਨਿਵੇਸ਼ ਆਉਣ ਦੀ ਉਮੀਦ ਹੈ, ਜਿਸ ਨਾਲ ਵਿਦੇਸ਼ੀ ਉੱਦਮੀਆਂ ਲਈ ਨਵੇਂ ਰਾਹ ਖੁੱਲ੍ਹਣਗੇ। ਨਿਵੇਸ਼ਾਂ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਸਾਰੀਆਂ ਉਦਯੋਗਿਕ ਪ੍ਰਵਾਨਗੀਆਂ 5 ਤੋਂ 45 ਦਿਨਾਂ ਅੰਦਰ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਦੁਆਰਾ ਪੰਜਾਬ ਨੂੰ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.)-2024 ਅਧੀਨ "ਟੌਪ ਅਚੀਵਰ" ਦਾ ਦਰਜਾ ਦਿੱਤਾ ਗਿਆ ਹੈ। ਉਦਯੋਗਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਨੇ ਕੁੱਲ ਕਰਜ਼ੇ ਦੀ ਰਕਮ 'ਤੇ ਯਕਮੁਸ਼ਤ 0.25 ਫ਼ੀਸਦ ਸਟੈਂਪ ਡਿਊਟੀ ਸ਼ੁਰੂ ਕੀਤੀ ਹੈ, ਜਿਸ ਵਿੱਚ ਸਾਰੇ ਸਬੰਧਤ ਖ਼ਰਚੇ ਸ਼ਾਮਲ ਹੋਣਗੇ ਅਤੇ ਇਸ ਦੀ ਸੀਮਾ 5 ਲੱਖ ਰੁਪਏ ਤੱਕ ਸੀਮਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕੁਇਟੇਬਲ ਮੌਰਗੇਜ 'ਤੇ ਰਜਿਸਟ੍ਰੇਸ਼ਨ ਫ਼ੀਸ 1,00,000 ਰੁਪਏ ਤੋਂ ਘਟਾ ਕੇ 1,000 ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਰਾਈਟ ਟੂ ਬਿਜ਼ਨੈੱਸ ਐਕਟ 2020 ਵਿੱਚ ਕੀਤੀਆਂ ਸੋਧਾਂ ਸਦਕਾ ਹੁਣ 5 ਤੋਂ 18 ਦਿਨਾਂ ਦੇ ਅੰਦਰ-ਅੰਦਰ ਸਿਧਾਂਤਕ ਮਨਜ਼ੂਰੀਆਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਯੋਗ ਉੱਦਮੀ ਸਵੈ-ਘੋਸ਼ਣਾ ਦੇ ਕੇ ਆਪਣਾ ਵਪਾਰ ਸ਼ੁਰੂ ਜਾਂ ਇਸ ਦਾ ਵਿਸਥਾਰ ਕਰ ਸਕਦੇ ਹਨ। ਇਸ ਸਬੰਧੀ ਲਗਭਗ 2,000 ਯੂਨਿਟਾਂ ਨੂੰ ਪਹਿਲਾਂ ਹੀ ਅਜਿਹੀਆਂ ਮਨਜ਼ੂਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮਨਜ਼ੂਰਸ਼ੁਦਾ ਜ਼ੋਨਾਂ ਵਿੱਚ ਸਟੈਂਡ ਅਲੋਨ ਉਦਯੋਗਾਂ ਸਬੰਧੀ ਜ਼ਰੂਰਤਾਂ ਨੂੰ ਖ਼ਤਮ ਕਰਕੇ ਸੀ.ਐਲ.ਯੂ. ਪ੍ਰਕਿਰਿਆ ਨੂੰ ਵੀ ਸਰਲ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਭਵਿੱਖੀ ਸੈਕਟਰ-ਵਿਸ਼ੇਸ਼ ਉਦਯੋਗਿਕ ਨੀਤੀ ਘੜ੍ਹਨ ਲਈ ਉਦਯੋਗਾਂ ਤੋਂ ਸਲਾਹ-ਮਸ਼ਵਰਾ ਲੈਣ ਵਾਸਤੇ 24 ਵਿਸ਼ੇਸ਼ ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਹਰੇਕ ਕਮੇਟੀ ਦੀ ਪ੍ਰਧਾਨਗੀ ਸਬੰਧਤ ਖੇਤਰ ਦੇ ਉੱਘੇ ਉਦਯੋਗਪਤੀ ਵੱਲੋਂ ਕੀਤੀ ਜਾਂਦੀ ਹੈ। ਇਸ ਸਬੰਧੀ ਸਾਰੀਆਂ ਕਮੇਟੀਆਂ ਵੱਲੋਂ ਰਿਪੋਰਟਾਂ ਜਮ੍ਹਾਂ ਕਰ ਦਿੱਤੀਆਂ ਗਈਆਂ ਹਨ ਅਤੇ ਇੱਕ ਨਵੀਂ ਤੇ ਮਜ਼ਬੂਤ ਉਦਯੋਗਿਕ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਹ ਨੀਤੀ ਜਨਵਰੀ 2026 ਤੱਕ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਮੁਹਾਲੀ, ਬਠਿੰਡਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਗੋਬਿੰਦਗੜ੍ਹ ਅਤੇ ਖੰਨਾ ਵਿੱਚ “ਰਾਈਜ਼ਿੰਗ ਪੰਜਾਬ –ਸੁਝਾਅ ਤੋਂ ਹੱਲ ਤੱਕ” ਲੜੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਨੀਤੀ ਤਿਆਰ ਕਰਨ ਲਈ ਉਦਯੋਗਾਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਨਵੀਂ ਦਿੱਲੀ, ਗੁਰੂਗ੍ਰਾਮ, ਬੈਂਗਲੁਰੂ, ਚੇਨਈ ਅਤੇ ਹੈਦਰਾਬਾਦ ਵਿੱਚ ਆਊਟਰੀਚ ਡੈਲੀਗੇਸ਼ਨ ਦੀਆਂ ਮੀਟਿੰਗ ਕਰਵਾਈਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਮੌਜੂਦਾ ਨੀਤੀ ਤਹਿਤ ਆਕਰਸ਼ਕ ਪ੍ਰੋਤਸਾਹਨ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਵਿੱਚ ਐਸ.ਜੀ.ਐਸ.ਟੀ. ਦੀ ਅਦਾਇਗੀ, ਬਿਜਲੀ ਕਰ ਅਤੇ ਸਟੈਂਪ ਡਿਊਟੀ ਤੋਂ ਛੋਟਾਂ ਅਤੇ ਐੱਮ. ਐੱਸ. ਐੱਮ. ਈਜ਼. ਲਈ ਵਿਸ਼ੇਸ਼ ਪ੍ਰੋਤਸਾਹਨ ਸ਼ਾਮਲ ਹਨ। ਮਾਰਚ 2022 ਤੋਂ ਹੁਣ ਤੱਕ 1,145 ਇਕਾਈਆਂ ਨੂੰ 29,933 ਕਰੋੜ ਰੁਪਏ ਦੇ ਵਿੱਤੀ ਪ੍ਰੋਤਸਾਹਨ ਜਾਰੀ ਕੀਤੇ ਗਏ ਹਨ। ਉਦਯੋਗ ਮੰਤਰੀ ਨੇ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਤੋਂ ਲੰਬਿਤ ਉਦਯੋਗਾਂ ਦੀਆਂ ਮੰਗਾਂ ਦਾ ਹੱਲ ਕਰਦਿਆਂ ਮੌਜੂਦਾ ਅਲਾਟੀਆਂ ਲਈ ਦੰਡ ਵਿਆਜ ਵਿੱਚ 100 ਫ਼ੀਸਦ ਅਤੇ ਸਾਧਾਰਨ ਵਿਆਜ ਵਿੱਚ 8 ਫ਼ੀਸਦ ਦੀ ਛੋਟ ਦੇ ਨਾਲ ਇੱਕ ਓ. ਟੀ. ਐੱਸ. ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੀਜ਼ਹੋਲਡ ਤੋਂ ਫਰੀਹੋਲਡ ਵਿੱਚ ਤਬਦੀਲੀ, ਪਲਾਟ ਫਰੈਗਮੈਂਟੇਸ਼ਨ, ਸਬਡਵੀਜਨ ਅਤੇ ਰੀਆਰਗਨਾਈਜੇਸ਼ਨ ਸਬੰਧੀਆਂ ਨੀਤੀਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਅਪੀਲ ਅਥਾਰਿਟੀ ਦਾ ਗਠਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cabinet Minister
  • Sanjeev Arora
  • statement
  • ਸੰਜੀਵ ਅਰੋੜਾ  
  • ਰੋਜ਼ਗਾਰ
  • ਨਿਵੇਸ਼

ਵੱਧ ਜਾਵੇਗੀ Income! ਤੁਸੀਂ ਵੀ ਲਓ ਸਰਕਾਰ ਦੀ NHM ਯੋਜਨਾ ਦਾ ਲਾਭ, ਜਾਣੋ ਕਿੰਝ ਕੀਤਾ ਜਾ ਸਕਦੈ Apply

NEXT STORY

Stories You May Like

  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • fraud case
    ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • visa fraud in ludhiana
    ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +