ਮਲੋਟ (ਜੁਨੇਜਾ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਕੈਪਟਨ ਪਰਮਜੀਤ ਸਿੰਘ ਵੱਲੋਂ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ’ਤੇ ਲਾਏ ਕਥਿਤ ਰਿਸ਼ਵਤ ਦੇ ਦੋਸ਼ਾਂ ਦੀ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦਾ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਮਾਮਲੇ ’ਤੇ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਕੀਲ ਰਾਹੀਂ ਕੈਪਟਨ ਪਰਮਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ, ਜਿਸ ਦੀ ਉਨ੍ਹਾਂ ਦੇ ਦਫਤਰ ਨੇ ਪੁਸ਼ਟੀ ਵੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹਾਲੇ ਵੀ ਅਕਾਲੀ-ਭਾਜਪਾ ਗਠਜੋੜ ਦੀ ਉਮੀਦ! 'ਆਪ'-ਕਾਂਗਰਸ ਗਠਜੋੜ ਦੀ ਆਸ ਪਈ ਫਿੱਕੀ
ਜ਼ਿਕਰਯੋਗ ਹੈ ਕਿ ਮਲੋਟ ਟਰੱਕ ਯੂਨੀਅਨ ’ਚ ਪ੍ਰਧਾਨ ਰਹੇ ਕੈਪਟਨ ਪਰਮਜੀਤ ਸਿੰਘ ਦੀ ਇਕ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ’ਚ ਉਸ ਵੱਲੋਂ ਫੋਨ ’ਤੇ ਕਿਸੇ ਵਿਅਕਤੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ’ਚ ਉਸ ਵੱਲੋਂ ਕਥਿਤ ਤੌਰ ’ਤੇ ਕੈਬਨਿਟ ਮੰਤਰੀ ਵੱਲੋਂ ਆਪਣੇ ਪਤੀ ਦੀ ਹਾਜ਼ਰੀ ’ਚ ਵੱਖ-ਵੱਖ ਸਮੇਂ 10 ਲੱਖ ਰੁਪਏ ਦੇ ਕਰੀਬ ਰਿਸ਼ਵਤ ਲੈਣ ਦੀ ਗੱਲ ਕੀਤੀ ਜਾ ਰਹੀ ਹੈ। ਕੈਪਟਨ ਵੱਲੋਂ ਸ਼ਹਿਰ ਦੀ ਇਕ ਹੋਰ ਨਾਮਵਰ ਸੰਸਥਾ ਦੇ ਅਹੁਦੇਦਾਰਾਂ ਤੋਂ ਵੀ ਮੋਟੇ ਪੈਸੇ ਲੈਣ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਉਸ ਵੱਲੋਂ ਆਪਣੀ ਗੱਲ ਦੀ ਪ੍ਰਮਾਣਿਕਤਾ ਲਈ ਖੁਦ ਦਾ ਝੂਠ ਫੜਨ ਵਾਲਾ ਟੈਸਟ ਕਰਵਾਉਣ ਅਤੇ ਇਸ ਲਈ ਬਣਦਾ ਖਰਚਾ ਕਰਨ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਨੂੰ ਸ਼ੁਰੂ ਤੋਂ ਹੀ ਕੈਬਨਿਟ ਮੰਤਰੀ ਦੇ ਦਫਤਰ ਵੱਲੋਂ ਬੇ-ਬੁਨਿਆਦ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਹਿਲਾ ਕੌਂਸਲਰ 'ਤੇ ਤੜਕਸਾਰ ਹੋਇਆ ਹਮਲਾ, ਮੰਦਰ ਤੋਂ ਪਰਤਦੀ ਨੂੰ ਪੈ ਗਏ ਲੁਟੇਰੇ
ਤਾਜ਼ਾ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਇਸ ਮਾਮਲੇ ’ਚ ਕੈਪਟਨ ਪਰਮਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਇਹ ਆਡੀਓ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਬਣਾਈ ਗਈ ਹੈ। ਉੱਧਰ ਇਸ ਮਾਮਲੇ ’ਤੇ ਕੈਪਟਨ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤਕ ਕੋਈ ਨੋਟਿਸ ਨਹੀਂ ਮਿਲਿਆ ਪਰ ਉਹ ਆਪਣੀ ਗੱਲ ’ਤੇ ਦ੍ਰਿੜ੍ਹ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ
NEXT STORY