ਹੁਸ਼ਿਆਰਪੁਰ (ਅਮਰੀਕ)— ਵਿਰੋਧੀ ਧਿਰ ਖੇਰੁੰ-ਖੇਰੁੰ ਹੋ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਵਿਖੇ ਕੀਤਾ। ਆਪਣੇ ਨਿਵਾਸ ਸਥਾਨ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਅਤੇ ਟਕਸਾਲੀ ਇਕ ਹੋ ਜਾਣ ਪਰ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਵਿਰੋਧੀ ਧਿਰ ਖੇਰੁੰ-ਖੇਰੁੰ ਹੋ ਚੁੱਕੇ ਹਨ।
ਉਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਕੀਤੀ ਗਈ ਟਿੱਪਣੀ 'ਤੇ ਉਨ੍ਹਾਂ ਨੇ ਕਿਹਾ ਕਿ ਅੱਜ ਅਕਾਲੀ ਦਲ ਦਾ ਕੋਈ ਵੀ ਆਧਾਰ ਪੰਜਾਬ 'ਚ ਨਹੀਂ ਹੈ। ਪੰਜਾਬ ਦੇ ਲੋਕ ਇਹ ਸਭ ਕੁਝ ਦੇਖ ਚੁੱਕੇ ਹਨ। ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ 'ਤੇ ਇਹ ਟਿੱਪਣੀ ਕੀਤੀ ਸੀ ਕਿ ਬ੍ਰਹਮਪੁਰਾ ਅੱਜ ਜੋ ਵੀ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੇ ਕਾਰਨ ਹੀ ਹਨ।
ਇਸ ਮੌਕੇ ਸ਼ਾਮ ਸੁੰਦਰ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਸ਼ਰਾਬ ਦੇ ਲੇਬਲ 'ਤੇ ਲੱਗੇ ਇਕ ਰੁਪਏ ਨੂੰ ਨਸ਼ੇ ਲਈ ਖਤਮ ਕਰਨ ਦਾ ਜਿੱਥੇ ਸਮਰਥਨ ਕੀਤਾ, ਉਥੇ ਹੀ ਉਨ੍ਹਾਂ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ 10 ਹਜ਼ਾਰ ਰੁਪਏ ਮਹੀਨਾ ਦੇਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ 'ਚ ਕਮਾਉਣ ਵਾਲਾ ਕੋਈ ਨਹੀਂ ਸੀ, ਜਿਸ ਨੂੰ ਦੇਖ ਕੇ ਇਹ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਨੇ ਪੰਜਾਬ ਕੈਬਨਿਟ 'ਚ ਲਏ ਗਏ ਫੈਸਲਿਆਂ 'ਤੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਅੱਜ ਪੂਰੇ ਕੀਤੇ ਹਨ। ਗੰਨਾ ਉਤਪਾਦਕ ਕਿਸਾਨਾਂ ਨੂੰ 25 ਰੁਪਏ ਦੇਣ ਦੇ ਐਲਾਨ ਨੂੰ ਪੰਜਾਬ ਕੈਬਨਿਟ ਨੇ ਜੋ ਫੈਸਲਾ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।
ਉਥੇ ਹੀ ਉਨ੍ਹਾਂ ਨੇ 4 ਮਾਰਚ ਨੂੰ ਹੁਸ਼ਿਆਰਪੁਰ 'ਚ 7 ਯੋਜਨਾਵਾਂ ਦੇ ਰੱਖੇ ਜਾਣ ਵਾਲੇ ਨੀਂਹ ਪੱਥਰ ਨੂੰ ਲੈ ਕੇ ਗੱਲ ਕਰਦੇ ਹੋਏ ਕਿਹਾ ਕਿ ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਦੇ ਵਿਕਾਸ ਲਈ ਕਈ ਪ੍ਰਾਜੈਕਟ ਦਿੱਤੇ ਗਏ ਹਨ, ਜਿਨ੍ਹਾਂ 'ਚੋਂ ਇਕ ਕੈਂਸਰ ਹਸਪਤਾਲ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੱਲ੍ਹ 81 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਰਿੱਜ ਦਾ ਨੀਂਹ ਪੱਥਰ ਤੋਂ ਇਲਾਵਾ ਕਰੀਬ 42 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ, ਕਰੀਬ 6 ਕਰੋੜ ਦੀ ਲਾਗਤ ਨਾਲ ਫੂਡ ਸਟਰੀਟ, 7 ਕਰੋੜ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਲੜਕੀਆਂ ਦੇ ਹੋਸਟਲ ਅਤੇ ਲਾਇਬ੍ਰੇਰੀ, 6 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ, ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਲਾਜਵੰਤੀ ਆਊਟਡੋਰ ਸਟੇਡੀਅਮ 'ਚ ਮਲਟੀਪਰਪਜ਼ ਇੰਡੋਰ ਹਾਲ ਸਮੇਤ ਕੁੱਲ 7 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।
'ਆਪ' ਤੇ ਟਕਸਾਲੀਆਂ ਦੇ ਗਠਜੋੜ ਤੋਂ ਸੁਖਬੀਰ ਬੇਫਿਕਰ (ਵੀਡੀਓ)
NEXT STORY