ਸ਼ੇਰਪੁਰ (ਅਨੀਸ਼): ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੂਬੇ ਅੰਦਰ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸਦੇ ਤਹਿਤ ਜਿਸ ਤੋਂ ਵੀ ਜਿੰਨਾਂ ਯੋਗਦਾਨ ਤਨ, ਮਨ ਧਨ ਨਾਲ ਪਾਇਆ ਜਾ ਰਿਹਾ ਹੈ। ਇਸ ਸੰਘਰਸ਼ 'ਚ ਦਿੱਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਬਲ ਦੇਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਹੁਣ ਬਾਬਾ ਸੇਵਾ ਸਿੰਘ ਨੇ ਕੀਤਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰਨ ਦਾ ਐਲਾਨ
ਸਿੰਗਲਾ ਵਲੋਂ ਚੀਫ਼ ਸੈਕਟਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਸਾਨਾਂ ਵਲੋਂ ਸੰਘਰਸ਼ ਨੂੰ ਦੇਖਦੇ ਹੋਏ ਆਪਣੇ ਵਲੋਂ ਛੋਟਾ ਜਿਹਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਮਹੀਨੇ ਦੀ ਤਨਖਾਹ ਸੰਘਰਸ਼ ਨੂੰ ਸਮਰਪਿਤ ਕਰ ਰਿਹਾ ਹਾਂ। ਉਨ੍ਹਾਂ ਹੋਰਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦਾ ਸਾਥ ਦਿਓ ਤੇ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇਕੇ ਸੰਘਰਸ਼ ਨੂੰ ਹੋਰ ਬੁਲੰਦ ਕਰੋ। ਸਾਬਕਾ ਸਰਪੰਚ ਜਸਮੇਲ ਸਿੰਘ ਬੜੀ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਇਹ ਵੀ ਪੜ੍ਹੋ: ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ
ਨੋਟ: ਕੈਬਨਿਟ ਮੰਤਰੀ ਸਿੰਗਲਾ ਦੇ ਇਸ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ
NRI ਪਤੀ ਨੂੰ ਤਬਾਹ ਕਰਨ ਲਈ ਸ਼ਾਤਰ ਪਤਨੀ ਨੇ ਖੇਡੀ ਚਾਲ, ਕਰਤੂਤ ਖੁੱਲ੍ਹੀ ਤਾਂ ਪੁਲਸ ਵੀ ਰਹਿ ਗਈ ਹੈਰਾਨ
NEXT STORY