ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇਕ ਵਾਰ ਫਿਰ ਬਾਦਲ ਪਰਿਵਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਨਜ਼ਰ ਆ ਰਹੇ ਹਨ। ਬਾਦਲਾਂ ਦੀ ਨੂੰਹ ਦੇ ਖਾਨਦਾਨ 'ਤੇ ਵਾਰ ਕਰਦਿਆਂ ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਗੱਦਾਰ ਕਹਿਣ ਵਾਲੀ ਹਰਸਿਮਰਤ ਬਾਦਲ 'ਚ 'ਗੱਦਾਰਾਂ ਦਾ ਖੂਨ' ਹੋ ਸਕਦਾ ਹੈ। ਦੱਸ ਦੇਈਏ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ 'ਚ ਪ੍ਰਚਾਰ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸਰਾਵਾਂ ਜੈਲ 'ਚ ਆਪਣੇ ਵਰਕਰਾਂ ਨਾਲ ਚੋਣ ਮੀਟਿੰਗ ਕਰਦਿਆਂ ਰਾਜਾ ਵੜਿੰਗ ਨੂੰ ਵੋਟਾਂ ਪਾ ਕੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਬਾਦਲਾਂ 'ਤੇ ਪੰਜਾਬ ਨੂੰ ਲੁੱਟਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਬਾਦਲ ਨਾ ਤਾਂ ਪੰਥ ਦਾ ਬਣਿਆ ਹੈ ਅਤੇ ਨਾ ਹੀ ਪੰਜਾਬ ਦਾ। ਉਨ੍ਹਾਂ ਨੇ ਮਜੀਠੀਆ ਪਰਿਵਾਰ 'ਤੇ ਵੀ ਕਈ ਨਿਸ਼ਾਨੇ ਵਿੰਨ੍ਹੇ ਹਨ।
ਨੀਟ-2019 : ਇਨ੍ਹਾਂ ਉਮੀਦਵਾਰਾਂ ਨੂੰ ਡੇਢ ਘੰਟਾ ਪਹਿਲਾਂ ਕਰਨੀ ਹੋਵੇਗੀ ਰਿਪੋਰਟ
NEXT STORY