ਜਲੰਧਰ : ਪੰਜਾਬ 'ਚ ਜਿਥੇ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ, ਉਥੇ ਹੀ ਆਮ ਜਨਤਾ ਤੋਂ ਬਾਅਦ ਹੁਣ ਸਿਆਸੀ ਆਗੂ ਵੀ ਕੋਰੋਨਾ ਦੀ ਲਪੇਟ 'ਚ ਆਉਣਾ ਸ਼ੁਰੂ ਹੋ ਗਏ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਕੋਰੋਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਬਟਿਨ ਮੰਤਰੀ ਰੰਧਾਵਾ ਵਲੋਂ ਕੋਰੋਨਾ ਟੈਸਟ ਲਈ ਸੈਂਪਲ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇਲ ਮੰਤਰੀ ਰੰਧਾਵਾ ਕੋਰੋਨਾ ਪਾਜ਼ੇਟਿਵ ਹਨ ਅਤੇ ਮੈਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ 28 ਅਗਸਤ ਨੂੰ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੀ ਕੋਰੋਨਾ ਪਾਜ਼ੇਟਿਵ ਹਨ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 360 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 17 ਮਰੀਜ਼ਾਂ ਦੀ ਮੌਤ
NEXT STORY