ਚੌਂਕੀਮਾਨ/ਕੈਲਗਰੀ (ਗਗਨਦੀਪ) : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੌਂਕੀਮਾਨ ਨਾਲ ਸਬੰਧਤ ਏਕਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਦੀ ਕੈਨੇਡਾ ਵਿਚ ਗੋਲੀਆਂ ਲੱਗਣ ਕਾਰਨ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪਹਿਲੀ ਨਜ਼ਰੇ ਇਹ ਮਾਮਲਾ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏਕਮਵੀਰ ਸਿੰਘ ਅਤੇ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਰੈੱਡਸਟੋਨ ਇਲਾਕੇ (ਨੌਰਥ ਈਸਟ) ਵਿਚ ਰਹਿੰਦੇ ਸਨ, ਜਿੱਥੇ ਇਹ ਦਰਦਨਾਕ ਘਟਨਾ ਵਾਪਰੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਮੁੜ ਸ਼ੁਰੂ ਹੋਵੇਗਾ ਮੀਂਹ ਦਾ ਦੌਰ, ਇਨ੍ਹਾਂ ਤਾਰੀਖਾਂ ਤੋਂ ਬਦਲੇਗਾ ਮੌਸਮ
ਦੂਜੇ ਪਾਸੇ ਕੈਨੇਡਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋ ਸਕੀ। ਜਿਵੇਂ ਹੀ ਇਹ ਖਬਰ ਇਲਾਕੇ ਵਿਚ ਪਹੁੰਚੀ ਤਾਂ ਪਰਿਵਾਰ ਵਿਚ ਕੋਹਰਾਮ ਮਚ ਗਿਆ।
ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹੇ 'ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵਾਂਗਰਾਓਂ ’ਚ ਇਮਾਰਤ ਡਿੱਗੀ, ਬਜ਼ੁਰਗ ਦੀ ਮੌਤ
NEXT STORY