ਫ਼ਿਰੋਜ਼ਪੁਰ (ਸੋਨੂੰ) : ਭਾਸ਼ਾ ਵਿਭਾਗ ਪੰਜਾਬ ਨੇ ਆਪਣੇ ਗੁਣਾਤਮਿਕ ਅਤੇ ਅਮੀਰ ਪ੍ਰਕਾਸ਼ਨਾ ਕਾਰਜ ਕਰਕੇ ਸਾਹਿਤਕ ਪ੍ਰੇਮੀਆਂ ਦੇ ਦਿਲਾਂ 'ਚ ਵਿਸ਼ੇਸ਼ ਥਾਂ ਬਣਾਈ ਹੈ। ਇਹ ਕਾਰਜ ਨਿਰਦੇਸ਼ਕ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ 'ਚ ਨਿਰੰਤਰ ਜਾਰੀ ਹੈ। ਪਿਛਲੇ ਕਈ ਦਹਾਕਿਆਂ ਤੋਂ ਭਾਸ਼ਾ ਵਿਭਾਗ ਪੰਜਾਬ ਵਲੋਂ ਦੋ ਪੰਜਾਬੀ ਦੇ, ਇੱਕ ਹਿੰਦੀ ਦਾ ਅਤੇ ਇੱਕ ਉਰਦੂ ਦਾ ਰਸਾਲਾ ਨਿਰੰਤਰ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਜੀ ਦਾ ਪੰਜਾਬ ਦੀ ਸਿਆਸਤ ਦੇ ਨਾਲ-ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿੱਚ ਵਿਸ਼ੇਸ਼ ਯੋਗਦਾਨ ਹੈ। 1966 ਵਿੱਚ ਪੰਜਾਬੀ ਸੂਬੇ ਦੀ ਸਥਾਪਨਾ ਵੇਲੇ ‘ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ’ ਪੰਜਾਬ ਦੇ ਮੁੱਖ ਮੰਤਰੀ ਸਨ। ਉਨ੍ਹਾਂ ਦੀ 50ਵੀਂ ਬਰਸੀ ਮੌਕੇ ਉਨ੍ਹਾਂ ਦੇ ਪੰਜਾਬੀ ਸਾਹਿਤ ਅਤੇ ਪੰਜਾਬ ਦੀ ਸਿਆਸਤ ਨੂੰ ਦਿੱਤੇ ਯੋਗਦਾਨ ਨੂੰ ਯਾਦ ਕਰਦੇ ਹੋਏ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਰਸਾਲੇ ‘ਜਨ ਸਾਹਿਤ’ ਲਈ ‘ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ’ ਵਿਸ਼ੇਸ਼ ਅੰਕ (ਜਨਵਰੀ-ਮਾਰਚ 2026) ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਅੰਕ ਦੇ ਗੁਣਾਤਮਿਕ ਅਤੇ ਸਾਹਿਤਕ ਮਿਆਰ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਾਹਿਤਕਾਰਾਂ/ਲੇਖਕਾਂ ਪਾਸੋਂ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਜੀ ਦੀਆਂ ਪ੍ਰਾਪਤੀਆਂ/ਸਾਹਿਤ ( ਕਵਿਤਾ, ਕਹਾਣੀ, ਜੀਵਨੀ) ਅਤੇ ਪੰਜਾਬ ਦੀ ਸਿਆਸਤ 'ਚ ਪਾਏ ਯੋਗਦਾਨ ਤੋਂ ਇਲਾਵਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਵਿਕਾਸ ਵਿੱਚ ਪਾਏ ਯੋਗਦਾਨ ਸਬੰਧੀ ਲੇਖ ਮਿਤੀ 10 ਫ਼ਰਵਰੀ 2026 ਤੱਕ ਭੇਜਣ ਲਈ ਬੇਨਤੀ ਕੀਤੀ ਜਾਂਦੀ ਹੈ। ਰਚਨਾਵਾਂ ਭੇਜਣ ਵੇਲੇ ਲੇਖਕ ਵੱਲੋਂ ਰਚਨਾ ਦੇ ਮੌਲਿਕ ਅਤੇ ਅਣ-ਪ੍ਰਕਾਸ਼ਿਤ ਹੋਣ ਸਬੰਧੀ ਤਸਦੀਕ ਕਰਕੇ ਸਰਟੀਫਿਕੇਟ ਭੇਜਿਆ ਜਾਵੇ ਅਤੇ ਨਾਲ ਹੀ ਆਪਣਾ ਪੂਰਾ ਪਤਾ ਅਤੇ ਫੋਨ ਨੰਬਰ ਦਰਜ ਕੀਤਾ ਜਾਵੇ। ਰਚਨਾਵਾਂ ਵਿਭਾਗ ਦੀ ਈ.ਮੇਲ ਆਈ.ਡੀ. punjabirasala.pblanguages@gmail.com ਅਤੇ dlo.fzr.18@gmail.com ’ਤੇ ਭੇਜੀਆਂ ਜਾਣ। ਵਧੇਰੇ ਜਾਣਕਾਰੀ ਲਈ ਰਸਾਲੇ ਦੇ ਸੰਪਾਦਕ ਦੇ ਫੋਨ ਨੰਬਰ 88725-11179 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਸਮੂਹ ਲੇਖਕਾਂ/ਸਾਹਿਤਕਾਰਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਚਨਾਵਾਂ ਭੇਜਣ ਵੇਲੇ ਰਚਨਾ ਦੇ ਮਿਆਰੀ ਅਤੇ ਸਾਹਿਤਕ ਪੱਖਾਂ ਵੱਲ ਵਿਸ਼ੇਸ਼ ਧਿਆਨ ਤਵੱਜੋਂ ਦੇਣ।
ਮੌੜ ਕਲਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਦੀ ਮੂਰਤੀ ਨਾਲ ਬੇਅਦਬੀ, ਪੁਲਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
NEXT STORY