ਜਲੰਧਰ : ਦਲਿਤ ਜਥੇਬੰਦੀਆਂ ਵੱਲੋਂ ਕੱਲ੍ਹ ਯਾਨੀ 12 ਜੂਨ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਾਵੇਂ ਵਾਪਸ ਲੈ ਲਿਆ ਗਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਬੰਦ ਜਾਰੀ ਰਹੇਗਾ। ਦਰਅਸਲ, ਵਾਲਮੀਕਿ ਟਾਈਗਰਜ਼ ਫੋਰਸ ਦੇ ਇਕ ਮੈਂਬਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ ਭਲਕੇ ਜਲੰਧਰ 'ਚ ਬੰਦ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕੁਝ ਜਥੇਬੰਦੀਆਂ ਨੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਕੇ ਇਸ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਇਸ ਬੰਦ ਦੀ ਕਾਲ ਨੂੰ ਜਲੰਧਰ ਵਿੱਚ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਮਣੀਪੁਰ ਹਿੰਸਾ 'ਚ 100 ਤੋਂ ਵੱਧ ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ, ਇੰਟਰਨੈੱਟ 'ਤੇ ਵੱਧਦੀ ਜਾ ਰਹੀ ਰੋਕ
ਜ਼ਿਕਰਯੋਗ ਹੈ ਕਿ ਦਲਿਤ ਜਥੇਬੰਦੀਆਂ ਨੇ ਆਪਣੀਆਂ ਮੁੱਖ ਮੰਗਾਂ ਜਿਵੇਂ ਦਲਿਤ ਵਿਦਿਆਰਥੀਆਂ ਨੂੰ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਨਾ ਮਿਲਣਾ, ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਐੱਸਸੀ ਕੋਟੇ ਦੀਆਂ ਨੌਕਰੀਆਂ ਜਾਂ ਹੋਰ ਲਾਭਾਂ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਜਲੰਧਰ ਵਿੱਚ ਬੰਦ ਦਾ ਸੱਦਾ ਜਾਰੀ ਰਹੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਲਿਆ ਇਹ ਫ਼ੈਸਲਾ (ਵੀਡੀਓ)
NEXT STORY