ਪਟਿਆਲਾ (ਬਲਜਿੰਦਰ) - ਅੱਜ ਸਵੇਰੇ ਲਗਭਗ 10.15 ਵਜੇ 36 ਕਮਾਂਡੋ ਬਟਾਲੀਅਨ ਦੇ ਏ. ਐੱਸ. ਆਈ. ਤਿਲਕ ਰਾਜ ਨੇ ਡਿਊਟੀ ਦੌਰਾਨ ਬਾਥਰੂਮ ਵਿਚ ਵੜ ਕੇ ਸਿਰ 'ਚ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਜਿਉਂ ਹੀ ਇਸ ਸਬੰਧੀ ਉਨ੍ਹਾਂ ਦੇ ਸਾਥੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਥਾਣਾ ਸਦਰ ਪਟਿਆਲਾ ਦੀ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਚ. ਓ. ਇੰਸ. ਜਸਵਿੰਦਰ ਸਿੰਘ ਟਿਵਾਣਾ ਨੇ ਫੌਰੀ ਕਾਰਵਾਈ ਕਰਦਿਆਂ ਮੌਕੇ 'ਤੇ ਪੁਲਸ ਪਾਰਟੀ ਨੂੰ ਭੇਜਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਜਾਂਚ ਵਿਚ ਪਤਾ ਲੱਗਾ ਕਿ ਤਿਲਕ ਰਾਜ ਨੇ ਆਤਮ-ਹੱਤਿਆ ਕੀਤੀ ਹੈ। ਪੁਲਸ ਨੇ ਉਸ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ। ਐੱਸ. ਐੱਚ. ਓ. ਟਿਵਾਣਾ ਨੇ ਦੱਸਿਆ ਕਿ ਏ. ਐੱਸ. ਆਈ. ਤਿਲਕ ਰਾਜ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਤੇ ਨਾ ਹੀ ਪਰਿਵਾਰ ਨੇ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਕੀਤੀ ਹੈ। ਤਿਲਕ ਰਾਜ ਦੇ 2 ਪੁੱਤਰ ਹਨ।
ਨਸ਼ੀਲੇ ਪਦਾਰਥ ਸਮੇਤ ਕਾਬੂ
NEXT STORY