ਫਰੀਦਕੋਟ (ਜਗਦੀਸ਼) : ਐਂਟੀ ਗੈਂਗਸਟਰ ਟਾਸਕ ਫੋਰਸ ਨੇ ਡੇਰਾ ਪ੍ਰੇਮੀ ਪ੍ਰਦੀਪ ਕਤਲ ਕਾਂਡ ਵਿਚ ਲੋੜੀਂਦੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਇਲਾਕਾ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ’ਚੋਂ ਚਾਰ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਸੀ ਜਿਸ ’ਤੇ ਅੱਜ ਉਸ ਦਾ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਦੇਰ ਸ਼ਾਮ ਡਿਊਟੀ ਮੈਜਿਸਟਰੇਟ ਮੈਡਮ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ’ਤੇ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ 28 ਜੂਨ ਤੱਕ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦਾ ਹੁਕਮ ਕੀਤਾ ਹੈ ।
ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਕੋਟਕਪੂਰਾ ਵਿਖੇ 6 ਹਥਿਆਰਬੰਦ ਨੌਜਵਾਨਾਂ ਵੱਲੋਂ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਦਾ ਸਵੇਰ ਸਮੇਂ ਜਦੋਂ ਉਹ ਆਪਣੀ ਡੇਅਰੀ ’ਤੇ ਬੈਠਾ ਸੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਵਿੱਚ ਹਰਪ੍ਰੀਤ ਸਿੰਘ ਨੇ ਕਥਿਤ ਤੌਰ ’ਤੇ ਅਹਿਮ ਭੂਮਿਕਾ ਨਿਭਾਈ ਸੀ ਅਤੇ ਮੁਲਜ਼ਮਾਂ ਨੂੰ ਹਥਿਆਰ ਵਾਹਨ ਅਤੇ ਪੈਸਾ ਆਦਿ ਮੁਹੱਈਆ ਕਰਵਾਇਆ ਸੀ ਜਿਸ ’ਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮਿਤੀ 12 ਜੂਨ ਨੂੰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਹਰਪ੍ਰੀਤ ਸਿੰਘ ਫਰੀਦਕੋਟ ਦੇ ਪਿੰਡ ਰੋੜੀ ਕਪੂਰਾ ਦਾ ਵਸਨੀਕ ਹੈ ਅਤੇ ਉਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਪੰਜਾਬ ਵਿਚ ਹੋਰ ਵੀ ਅਪਾਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ।
ਵਿਗਿਆਪਨ ਨੂੰ ਲੈ ਕੇ ਭਾਜਪਾ ਤੇ ਸ਼ਿਵ ਸੈਨਾ ’ਚ ਦਿਸੀ ਤਕਰਾਰ, ਉਪ ਮੁੱਖ ਮੰਤਰੀ ਫੜਨਵੀਸ ਨੂੰ ਨੀਂਵਾਂ ਦਿਖਾਉਣ ਦੀ ਕੋਸ਼ਿਸ਼
NEXT STORY