ਲੁਧਿਆਣਾ (ਗੌਤਮ) : ਸਦਰ ਥਾਣਾ ਦੀ ਪੁਲਸ ਨੇ ਲਲਤੋਂ ਚੌਕ ਨੇੜੇ ਕਾਰਵਾਈ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ, ਜੋ ਕਿ ਸੁਖਦੇਵ ਨਗਰ ਦਾ ਰਹਿਣ ਵਾਲਾ ਹੈ। ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਈਸ਼ਰ ਨਗਰ ਦੇ ਬੈਕਸਾਈਡ ਤੋਂ ਮੁਹੱਲਾ ਬੇਗੋਆਣਾ ਵੱਲ 200 ਫੁੱਟ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਸੜਕ ਦੇ ਇਕ ਪਾਸੇ ਪਲਾਸਟਿਕ ਦਾ ਲਿਫਾਫਾ ਫੜ ਕੇ ਖੜ੍ਹਾ ਸੀ। ਜੋ ਪੁਲਸ ਪਾਰਟੀ ਨੂੰ ਦੇਖ ਕੇ ਇਧਰ-ਉਧਰ ਘੁੰਮਣ ਲੱਗ ਪਿਆ।
ਇਹ ਵੀ ਪੜ੍ਹੋ : ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ’ਚ ਗ੍ਰਿਫਤਾਰ
ਸ਼ੱਕ ਪੈਣ ’ਤੇ ਜਦੋਂ ਮੁਲਜ਼ਮ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਹੜੇ ਨਸ਼ਾ ਸਮੱਗਲਰਾਂ ਦੇ ਸੰਪਰਕ ’ਚ ਹੈ ਅਤੇ ਮੁਲਜ਼ਮ ਨਸ਼ੀਲੇ ਪਦਾਰਥ ਕਿੱਥੇ ਸਪਲਾਈ ਕਰਦਾ ਹੈ। ਮੁਲਜ਼ਮਾਂ ਵਿਰੁੱਧ ਦਰਜ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਤੇ ਉਸ ਦੇ ਪਤੀ ਦੀ ਫੋਟੋ ’ਤੇ ਡਰੱਗ ਸਮੱਗਲਰ ਲਿਖ ਕੇ ਪੋਸਟ ਕਰਨ ਵਾਲੇ ਖ਼ਿਲਾਫ਼ ਕੇਸ ਦਰਜ
NEXT STORY