ਹੁਸ਼ਿਆਰਪੁਰ(ਅਸ਼ਵਨੀ)— ਜ਼ਿਲਾ ਪੁਲਸ ਨੇ ਐੱਸ. ਐੱਸ. ਪੀ. ਜਿਆਬਾਲਨ ਇਲੇਨਚੇਜੀਅਨ ਦੇ ਹੁਕਮ 'ਤੇ ਜ਼ਿਲੇ 'ਚ ਭਗੌੜਾ ਐਲਾਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ। ਜ਼ਿਲਾ ਪੁਲਸ ਦੇ ਸੂਤਰਾਂ ਅਨੁਸਾਰ ਇਸ ਮੁਹਿੰਮ ਦੌਰਾਨ ਥਾਣਾ ਮੇਹਟੀਆਣਾ ਦੀ ਪੁਲਸ ਨੇ ਲੁੱਟ-ਖੋਹ ਦੀ ਘਟਨਾ ਸਬੰਧੀ ਇਕ ਭਗੌੜੇ ਰਣਜੋਧ ਸਿੰਘ ਉਰਫ ਯਾਦਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਪੂਨੀ ਥਾਣਾ ਸਿਟੀ ਬੰਗਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਗ੍ਰਿਫਤਾਰ ਕੀਤਾ। ਦੋਸ਼ੀ ਵਿਰੁੱਧ ਪੁਲਸ ਨੇ 2 ਜੂਨ 2015 ਨੂੰ ਥਾਣਾ ਮੇਹਟੀਆਣਾ 'ਚ ਆਈ. ਪੀ. ਸੀ. ਦੀ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਸੀ। ਅਦਾਲਤ ਨੇ ਦੋਸ਼ੀ ਨੂੰ ਸੀ. ਆਰ. ਪੀ. ਸੀ. ਦੀ ਧਾਰਾ 82-83 ਅਧੀਨ ਭਗੌੜਾ ਐਲਾਨਿਆ ਸੀ।
ਥਾਣਾ ਚੱਬੇਵਾਲ ਦੀ ਪੁਲਸ ਨੇ ਅਦਾਲਤ 'ਚ ਦਾਇਰ ਇਕ ਕੇਸ 'ਚ ਸੀ. ਆਰ. ਪੀ. ਸੀ. ਦੀ ਧਾਰਾ 299 ਅਧੀਨ ਇਕ ਭਗੌੜਾ ਐਲਾਨੇ ਦੋਸ਼ੀ ਗੁਰਮੀਤ ਸਿੰਘ ਵਾਸੀ ਪਿੰਡ ਹਰੀਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦਸੂਹਾ ਦੀ ਪੁਲਸ ਨੇ ਜਾਨਲੇਵਾ ਹਮਲਾ ਕਰਨ ਦੀ ਘਟਨਾ ਸਬੰਧੀ ਧਾਰਾ 307, 323, 324, 325, 427, 148 ਤੇ 149 ਅਧੀਨ ਗਗਨਦੀਪ ਸਿੰਘ ਉਰਫ ਗਗਨ ਵਾਸੀ ਪਿੰਡ ਡਡਿਆਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਦੋਸ਼ੀ ਨੂੰ ਸੀ. ਆਰ. ਪੀ. ਸੀ. ਦੀ ਧਾਰਾ 82-83 ਅਧੀਨ ਭਗੌੜਾ ਐਲਾਨਿਆ ਸੀ। ਪੁਲਸ ਵੱਲੋਂ ਸਾਰੇ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੁਸ਼ਿਆਰਪੁਰ ਪੁਲਸ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਪਿੰਡ ਮਿਆਣੀ ਵਿਖੇ ਚੋਰੀ ਦੇ ਇਕ ਮਾਮਲੇ 'ਚ ਨਾਮਜ਼ਦ ਭਗੌੜਾ ਕਰਾਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਵਿਪਨ ਕੁਮਾਰ, ਜਸਪਾਲ ਸਿੰਘ ਤੇ ਸੁਰਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਵਾਰਡ ਨੰ. 6 ਮਿਆਣੀ ਦੇ ਰੂਪ ਵਿਚ ਹੋਈ ਹੈ। ਉਕਤ ਦੋਸ਼ੀ ਖਿਲਾਫ਼ ਸਾਲ 2015 'ਚ ਚੋਰੀ ਦਾ ਮਾਮਲਾ ਦਰਜ ਹੋਇਆ ਸੀ।
ਗੜ੍ਹਦੀਵਾਲਾ ਸਥਾਨਕ ਪੁਲਸ ਨੇ ਮੰਗਲਵਾਰ ਨੂੰ ਇਕ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਪੰਡਿਤ ਅਨਿਲ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਐੱਚ. ਓ. ਗੜ੍ਹਦੀਵਾਲਾ ਪ੍ਰਮੋਦ ਕੁਮਾਰ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਮੱਖਣ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਬਦਸਾਲੀ ਥਾਣਾ ਪੰਡੂੰਗਾ ਜ਼ਿਲਾ ਊਨਾ (ਹਿਮਾਚਲ ਪ੍ਰਦੇਸ਼) ਨੂੰ ਉਸ ਦੇ ਪਿੰਡ 'ਚੋਂ ਗ੍ਰਿਫਤਾਰ ਕਰ ਲਿਆ। ਉਕਤ ਵਿਅਕਤੀ ਖਿਲਾਫ ਥਾਣਾ ਗੜ੍ਹਦੀਵਾਲਾ ਵਿਖੇ ਮੁਕੱਦਮਾ ਨੰਬਰ-62 ਮਿਤੀ-10-11-12, ਧਾਰਾ 279, 304-ਏ ਤਹਿਤ ਮਾਮਲਾ ਦਰਜ ਹੈ ਅਤੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
ਲੁਧਿਆਣਾ 'ਚ ਮਚੀਆਂ ਭਾਜੜਾਂ, ਕੂੜੇ ਦੇ ਢੇਰ 'ਚੋਂ ਮਿਲਿਆ ਜ਼ਿੰਦਾ ਬੰਬ
NEXT STORY