ਅੰਮ੍ਰਿਤਸਰ : ਕੈਨੇਡਾ ਜਾਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਪਹੁੰਚੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਏਅਰਪੋਰਟ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਏਅਰ ਕੰਪਨੀ ਅਤੇ ਟਰੈਵਲ ਏਜੰਟ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਜਾਣ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚੋਂ ਯਾਤਰੀ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਹੋਏ ਸਨ ਪਰ 18 ਘੰਟੇ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਨੂੰ ਕੈਨੇਡਾ ਦੀ ਫਲਾਈਟ ਵਿਚ ਨਹੀਂ ਬੈਠਣ ਦਿੱਤਾ ਗਿਆ, ਜਿਸ ਤੋਂ ਬਾਅਦ ਯਾਤਰੀਆਂ ਨੇ ਏਅਰ ਪੋਰਟ ’ਤੇ ਹੀ ਹੰਗਾਮਾ ਕਰ ਦਿੱਤਾ।
ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਦੇ ਦੋਸ਼ਾਂ ਤੋਂ ਬਾਅਦ ਗੁੱਸੇ ਨਾਲ ਲਾਲ ਹੋਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ
ਏਅਰ ਪੋਰਟ ’ਤੇ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਟੋਰਾਂਟੋ ਦੀ ਸਿੱਧੀ ਫਲਾਈਟ ਦੀ ਟਿਕਟ ਦਿੱਤੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਦੁਬਈ ਦਾ ਵੀਜ਼ਾ ਦਿੱਤਾ ਜਾ ਰਿਹਾ ਹੈ। ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਫਲਾਈਟ ’ਚ ਬੈਠਣ ਨਹੀਂ ਦਿੱਤਾ ਗਿਆ। ਯਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਕੈਨੇਡਾ ਜਾਣਾ ਸੀ ਅਤੇ ਉਹ ਇੱਥੇ ਕੱਲ੍ਹ ਸ਼ਾਮ ਤੋਂ ਬੈਠੇ ਰਹੇ ਅਤੇ ਕੈਨੇਡਾ ਦੀ ਫਲਾਈਟ ਚਲੇ ਵੀ ਗਈ। ਯਾਤਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਟਿਕਟਾਂ ਬੁੱਕ ਕਰਵਾਈਆਂ ਸਨ ਤਾਂ ਸਿੱਧੇ ਕੈਨੇਡਾ ਦੀ ਫਲਾਈਟ ਸੀ ਪਰ ਬੀਤੀ ਸਵੇਰੇ ਉਨ੍ਹਾਂ ਨੂੰ ਏਅਰਲਾਈਨ ਦਾ ਫੋਨ ਆਇਆ ਕਿ ਫਲਾਈਟ ਦੁਬਈ ਹੋ ਕੇ ਜਾਵੇਗੀ ਇਸ ਲਈ ਉਨ੍ਹਾਂ ਦਾ ਦੁਬਈ ਵੀਜ਼ਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਸਕੂਲਾਂ ਨੂੰ ਦਿੱਤੀ ਚਿਤਾਵਨੀ
ਕੀ ਕਹਿਣਾ ਹੈ ਗੁਰਜੀਤ ਔਜਲਾ ਦਾ
ਉਧਰ ਏਅਰਪੋਰਟ ਪਹੁੰਚੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਏਅਰਪੋਰਟ ਡਾਇਰੈਕਟਰ ਵੀ.ਕੇ. ਸੇਠ, ਸਪਾਈਸਜੈੱਟ ਦੇ ਸਟੇਸ਼ਨ ਮੈਨੇਜਰ ਕੋਮਲ ਠਾਕੁਰ, ਸੀ. ਆਈ. ਐੱਸ. ਐੱਫ. ਕਮਾਂਡੈਂਟ ਧਰਮਬੀਰ ਯਾਦਵ, ਏਅਰਪੋਰਟ ਏਰੀਆ ਦੇ ਏ. ਸੀ. ਪੀ. ਮੋਹਨ ਸਿੰਘ ਅਤੇ ਹੋਰ ਅਧਿਕਾਰੀਆਂ ਨੂੰ ਦੋਸ਼ੀਆਂ ’ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਟਿਕਟ ਬੂਕਿੰਗ ਸਮੇਂ ਪੂਰਨ ਸਾਵਧਾਨੀ ਵਰਤੀ ਜਾਵੇ ਅਤੇ ਆਪਣੇ ਕਾਗਜ਼ਾਤ ਦੀ ਜਾਂਚ ਕਰਕੇ ਹੀ ਏਅਰਪੋਰਟ ਆਇਆ ਜਾਵੇ।
ਇਹ ਵੀ ਪੜ੍ਹੋ : ਪਮਾਲ ਦੇ ਅੰਮ੍ਰਿਤਧਾਰੀ ਸਿੱਖ ਦੀ ਸ਼ੱਕੀ ਹਾਲਤ ’ਚ ਮੌਤ, ਫੁੱਲ ਚੁਗਣ ਉਪਰੰਤ ਪਤਨੀ ਫਰਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਿਰਫਿਰੇ ਆਸ਼ਿਕ ਦਾ ਪਾਗਲਪਣ, ਰਾਹ ਜਾਂਦੀ ਕੁੜੀ ਨੂੰ ਰੋਕ ਛੇੜਛਾੜ ਕਰਦਿਆਂ ਕੀਤੀ ਇਹ ਸ਼ਰਮਨਾਕ ਕਰਤੂਤ
NEXT STORY