ਪਟਿਆਲਾ (ਬਲਜਿੰਦਰ) : ਥਾਣਾ ਕੋਤਵਾਲੀ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 1 ਕਰੋੜ 76 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ 406, 420, 506 ਅਤੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਕਰਨ ਸਿੱਕਾ ਪੁੱਤਰ ਰਾਕੇਸ਼ ਕੁਮਾਰ, ਸਵੀਟੀ ਸਿੱਕਾ ਪਤਨੀ ਰਾਕੇਸ਼ ਕੁਮਾਰ ਵਾਸੀ ਬਾਵਾ ਲਾਲ ਮੰਦਰ ਮੁਹੱਲਾ ਲਕਸ਼ਮੀ ਨਗਰ ਸਿਟੀ ਕਪੂਰਥਲਾ ਅਤੇ ਹਰਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਢੁਡਿਆਲਵਾਲਾ ਜ਼ਿਲਾ ਕਪੂਰਥਲਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 4 ਲੜਕੀਆਂ ਸਮੇਤ 7 ਗ੍ਰਿਫ਼ਤਾਰ
ਇਸ ਮਾਮਲੇ ਵਿਚ ਵਿਨੋਦ ਕੁਮਾਰ ਪੁੱਤਰ ਲਾਲ ਚੰਦ ਵਾਸੀ ਤੇਜ ਬਾਗ ਕਲੋਨੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਸ਼ਿਕਾਇਤਕਰਤਾ ਨੂੰ ਕੈਨੇਡਾ ਵਿਚ ਟੈਂਪਰੇਰੀ ਕੰਮਕਾਰ ਕਰਾਉਣ ਅਤੇ ਉਸ ਨੂੰ ਪਰਿਵਾਰ ਸਮੇਤ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ 1 ਕਰੋੜ 76 ਲੱਖ 15 ਹਜ਼ਾਰ 793 ਰੁਪਏ ਲੈ ਲਏ। ਬਾਅਦ ਵਿਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਇਸ ਮਾਮਲੇ ਵਿਚ ਪੜਤਾਲ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਹੈਰਾਨੀਜਨਕ ਪਰ ਸੱਚ, ਸਰਕਾਰੀ ਬੱਸਾਂ ਨੂੰ ਸਮੇਂ ਸਿਰ ਟੈਕਸ ਨਾ ਭਰਨ ਕਾਰਨ ਲੱਗਾ 69 ਲੱਖ ਦਾ ਜੁਰਮਾਨਾ
NEXT STORY