ਤਰਨਤਾਰਨ (ਰਮਨ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਇਕ ਫਰੂਟ ਦੇ ਵਪਾਰੀ ਪਾਸੋਂ ਦੱਸ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਨ ਬੇਦੀ ਪੁੱਤਰ ਜਸਵਿੰਦਰ ਸਿੰਘ ਵਾਸੀ ਵਾਰਡ ਨੰਬਰ-14 ਪੱਟੀ ਰੂਟ ਦਾ ਵਪਾਰੀ ਹੈ। ਉਸ ਦੇ ਮੋਬਾਇਲ ’ਤੇ ਬੀਤੇ ਦਿਨੀਂ ਵ੍ਹੱਟਸਐਪ ਰਾਹੀਂ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਪੁਤਰ ਨਿਰੰਜਣ ਸਿੰਘ ਨੇ ਕਾਲ ਕਰਕੇ ਦਸ ਲੱਖ ਰੁਪਏ ਦੀ ਫਿਰੌਤੀ ਮੰਗੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਫਿਰੌਤੀ ਦੀ ਰਕਮ ਨਾ ਦੇਣ ਤਹਿਤ ਉਸ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਮਨ ਬੇਦੀ ਪੁੱਤਰ ਜਸਵਿੰਦਰ ਸਿੰਘ ਨੇ ਇਹ ਮਾਮਲਾ ਜਦੋਂ ਪੱਟੀ ਪੁਲਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਸ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਪੱਟੀ ਸਿਟੀ ਵਿਖੇ ਜਿੱਥੇ ਮਾਮਲਾ ਦਰਜ ਕਰ ਲਿਆ ਗਿਆ ਹੈ। ਤਕਨੀਕੀ ਮਾਹਿਰਾਂ ਦੀ ਮਦਦ ਨਾਲ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਖਬੀਰ ਸਿੰਘ ਲੰਡਾ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਏ.ਐੱਸ.ਆਈ ਸਲਵਿੰਦਰ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਲੁਧਿਆਣਾ ਸਿਵਲ ਹਸਪਤਾਲ 'ਚ 'ਆਪ' ਆਗੂ ਪੱਪੀ ਪਰਾਸ਼ਰ ਨੇ ਅਚਾਨਕ ਮਾਰਿਆ ਛਾਪਾ (ਤਸਵੀਰਾਂ)
NEXT STORY