ਰਾਜਪੁਰਾ (ਜ. ਬ., ਮਸਤਾਨਾ) : ਸਿਟੀ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਇਕ ਔਰਤ ਸਮੇਤ 2 ਲੋਕਾਂ ’ਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਅਨੁਸਾਰ ਪਰਮਵੀਰ ਸਿੰਘ ਵਾਸੀ ਗਣੇਸ਼ ਨਗਰ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਰਬਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਵਾਸੀ ਅੰਮ੍ਰਿਤਸਰ ਨੇ ਸ਼ਿਕਾਇਤਕਰਤਾ ਨੂੰ ਕੈਨੇਡਾ ਪੱਕੇ ਤੌਰ ’ਤੇ ਭੇਜਣ ਲਈ 20 ਲੱਖ ਰੁਪਏ ਲੈ ਲਏ।
ਉਕਤ ਦੋਸ਼ੀਆਂ ਨੇ ਉਸ ਨੂੰ ਕੈਨੇਡਾ ਦਾ ਜਾਅਲੀ ਵੀਜ਼ਾ ਦੇ ਦਿੱਤਾ ਅਤੇ ਸ਼ਿਕਾਇਤਕਰਤਾ ਨੇ 1 ਲੱਖ 50 ਹਜ਼ਾਰ ਦੀ ਟਿਕਟ ਅਤੇ ਹੋਰ ਸਾਮਾਨ ਵੀ ਲੈ ਲਿਆ ਸੀ। ਉਸ ਨੇ ਕਿਹਾ ਕਿ ਪਤੀ-ਪਤਨੀ ਨੇ ਉਸ ਨਾਲ 25 ਲੱਖ ਦੀ ਧੋਖਾਦੇਹੀ ਕੀਤੀ ਅਤੇ ਨਾ ਅਸਲੀ ਵੀਜਾ ਦਿੱਤਾ ਤੇ ਨਾ ਹੀ ਪੈਸੇ ਵਾਪਸ ਕੀਤੇ। ਸਿਟੀ ਪੁਲਸ ਨੇ ਪਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਪਤੀ-ਪਤਨੀ ਖਿਲਾਫ ਧੋਖਾਦੇਹੀ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰਸਤੇ ਹੋਏ ਡਾਇਵਰਟ
NEXT STORY