ਅੰਮ੍ਰਿਤਸਰ (ਮਮਤਾ) - ਪੰਜਾਬੀ ਸਦੀਆਂ ਤੋਂ ਵਿਦੇਸ਼ਾਂ ’ਚ ਪ੍ਰਵਾਸ ਕਰਨ ਦੇ ਆਦੀ ਰਹੇ ਹਨ। ਅਨੇਕਤਾ ’ਚ ਏਕਤਾ, ਸਹਿਣਸ਼ੀਲਤਾ ਅਤੇ ਬਿਨਾਂ ਕਿਸੇ ਵਿਤਕਰੇ ਦੇ ਇੱਥੇ ਆਉਣ ਵਾਲੇ ਪ੍ਰਵਾਸੀਆਂ ਨੂੰ ਆਪਣੇ ’ਚ ਰਲੇਵੇਂ ਦਾ ਮੌਕਾ ਦੇਣ ਵਰਗੀਆਂ ਕੈਨੇਡੀਅਨ ਜੀਵਨ ਸ਼ੈਲੀ ਦੀਆਂ ਵਿਸ਼ੇਸ਼ਤਾਵਾਂ ਕਾਰਨ ਪ੍ਰਵਾਸੀਆਂ ਲਈ ਕੈਨੇਡਾ ਸਭ ਤੋਂ ਵਧ ਤਰਜੀਹੀ ਮੁਲਕ ਬਣ ਗਿਆ ਹੈ। ਸ਼ੁਰੂਆਤ ’ਚ ਰੋਜ਼ੀ ਰੋਟੀ ਅਤੇ ਖ਼ੁਸ਼ਹਾਲੀ ਪ੍ਰਮੁੱਖ ਸੀ ਪਰ ਹੁਣ ਬਿਹਤਰੀਨ ਸਿੱਖਿਆ ਅਤੇ ਸਿਆਸੀ ਪਨਾਹ ਜੁੜ ਚੁੱਕੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੀਤਾ।
ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)
ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਖ਼ਾਸਕਰ ਸਿੱਖਾਂ ਨੇ ਆਪਣੀ ਲਿਆਕਤ, ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸਰੋਕਾਰਾਂ ਨਾਲ ਕੈਨੇਡਾ ਵਿਚ ਆਪਣੀ ਅਜਿਹੀ ਵਿਲੱਖਣ ਤੇ ਪ੍ਰਭਾਵਸ਼ਾਲੀ ਪਛਾਣ ਬਣਾ ਲਈ ਕਿ ਕੈਨੇਡਾ ਵਿਚ 1.4 ਫ਼ੀਸਦੀ ਅਬਾਦੀ ਵਾਲਿਆਂ ਦੀ ਕੈਨੇਡਾ ਦੇ 338 ਸੀਟਾਂ ਵਾਲੇ ਸਦਨ ’ਚ 18 ਸਿੱਖ ਮੈਂਬਰ ਹਨ, ਜਿਨ੍ਹਾਂ ’ਚੋਂ 4 ਤਕ ਟਰੂਡੋ ਸਰਕਾਰ ’ਚ ਮੰਤਰੀ ਤਕ ਬਣੇ ਹਨ। ਅਜਿਹੇ ਸਨਮਾਨਜਨਕ ਵਾਤਾਵਰਣ ਸਿਰਜਣ ਕਾਰਨ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਈ 1914 ਦੌਰਾਨ ਕਾਮਾਕਾਟਾ ਮਾਰੂ ਕਾਂਡ ਦੀ ਇਤਿਹਾਸਕ ਵਧੀਕੀ ਅਤੇ ਦੁਖਦਾਇਕ ਵਰਤਾਰੇ ਪ੍ਰਤੀ ਇਕ ਸਦੀ ਬਾਅਦ ਹਾਊਸ ਆਫ਼ ਕਾਮਨਜ਼ ਵਿਚ ਮੁਆਫ਼ੀ ਮੰਗਦਿਆਂ ਸਿੱਖ ਭਾਈਚਾਰੇ ਦੀ ਭੂਮਿਕਾ ਅਤੇ ਪ੍ਰਭਾਵ ਨੂੰ ਪ੍ਰਤੀਬਿੰਬਤ ਕੀਤਾ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਉਨ੍ਹਾਂ ਕਿਹਾ ਕਿ ਇਸ ਮੁਕਾਮ ’ਤੇ ਪਹੁੰਚਣ ਦੇ ਬਾਵਜੂਦ ਕੁਝ ਅਨਸਰ ਅਤੇ ਘਟਨਾਵਾਂ ਹਨ ਜੋ ਸਿੱਖ ਤੇ ਪੰਜਾਬੀ ਭਾਈਚਾਰੇ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ। ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪੁਲਸ ਵੱਲੋਂ ਜਾਰੀ 11 ਖ਼ਤਰਨਾਕ ਗੈਂਗਸਟਰ ਦੀ ਸੂਚੀ ਵਿਚ 9 ਪੰਜਾਬੀ ਮੂਲ ਦੇ ਲੋਕਾਂ ਦਾ ਸ਼ਾਮਲ ਹੋਣਾ ਕੈਨੇਡਾ ’ਚ ਪੰਜਾਬੀ ਭਾਈਚਾਰੇ ਲਈ ਨਮੋਸ਼ੀ ਦਾ ਸਬੱਬ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਪੰਜਾਬੀ ਗੈਂਗਸਟਰ ਪੰਜਾਬੀਆਂ ਦਾ ਅਕਸ ਖ਼ਰਾਬ ਕਰਨ ’ਤੇ ਤੁਲੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਅੰਮ੍ਰਿਤਸਰ ਦੇ ਜੌੜਾ ਫਾਟਕ ’ਤੇ ਹੋਣੋਂ ਟਲਿਆ ਵੱਡਾ ਹਾਦਸਾ, ਖੁੱਲ੍ਹੇ ਰੇਲਵੇ ਫਾਟਕ ਤੋਂ ਲੰਘੀਆਂ 2 ਗੱਡੀਆਂ!
NEXT STORY