ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿੱਚ ਸਹਿਯੋਗੀ ਬਣਦਿਆਂ ਕੈਨੇਡਾ ਦੀਆਂ ਸੰਗਤਾਂ ਵੱਲੋਂ 12 ਵੈਂਟੀਲੇਟਰ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤੇ ਗਏ ਹਨ। ਇਹ ਵੈਂਟੀਲੇਟਰ ਇੰਗਲੈਂਡ ਦੇ ਐੱਮ.ਪੀ. ਸ. ਤਨਮਨਜੀਤ ਸਿੰਘ ਢੇਸੀ ਤੇ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦੀ ਪ੍ਰੇਰਨਾ ਨਾਲ ਕੈਨੇਡਾ ਨਿਵਾਸੀ ਸ. ਗਿਆਨ ਸਿੰਘ, ਸ. ਹਰਦੀਪ ਸਿੰਘ, ਸ. ਸਤਵੰਤ ਸਿੰਘ, ਸ. ਪ੍ਰਦੀਪ ਸਿੰਘ ਤੇ ਸ. ਸੁਖਜੀਵਨ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਭੇਜੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੈਂਟੀਲੇਟਰ ਪ੍ਰਾਪਤ ਕਰਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਤਾਂ ਅਨੁਸਾਰ ਹਮੇਸ਼ਾਂ ਮਨੁੱਖਤਾ ਦੀ ਸੇਵਾ ਲਈ ਤਤਪਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਮੌਜੂਦਾ ਕੋਰੋਨਾ ਦੇ ਦੌਰ ’ਚ ਸੰਸਥਾ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਸ ਤਹਿਤ ਬੀਮਾਰੀ ਤੋਂ ਬਚਾਅ ਲਈ ਫਰੀ ਵੈਕਸੀਨੇਸ਼ਨ ਕਰਨ ਦੇ ਨਾਲ-ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕੋਵਿਡ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ 10 ਕੋਰੋਨਾ ਕੇਅਰ ਕੇਂਦਰ ਸਥਾਪਤ ਕਰਨ ਦੇ ਨਾਲ ਫਰੀ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾ ਰਹੇ ਹਨ। ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਇਆ ਗਿਆ ਸੀ, ਜਿਸ ਵਿੱਚ ਇੱਕ ਹਜ਼ਾਰ ਦੇ ਕਰੀਬ ਵੈਕਸੀਨੇਸ਼ਨ ਕੀਤੀ ਗਈ। ਦੂਜਾ ਕੈਂਪ 4 ਜੂਨ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਵਿਖੇ ਲਗਾਇਆ ਗਿਆ ਹੈ ਅਤੇ 9 ਜੂਨ ਨੂੰ ਤੀਸਰਾ ਕੈਂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਦਾ ਵੱਡਾ ਸਹਿਯੋਗ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਕੋਰੋਨਾ ਪੀੜਤਾਂ ਲਈ ਵੱਡਾ ਖ਼ਤਰਾ ‘ਬਲੈਕ ਫੰਗਸ’, ਜਾਨ ਬਚਾਉਣ ਲਈ ਮਰੀਜ਼ਾਂ ਦੀਆਂ ਅੱਖਾਂ ਕੱਢੀਆਂ
ਬੀਬੀ ਜਗੀਰ ਕੌਰ ਨੇ ਕਿਹਾ ਕਿ ਬਹੁਤ ਸਾਰੇ ਮਰੀਜ਼ਾਂ ਨੂੰ ਵੈਂਟੀਲੇਟਰ ਦੀ ਲੋੜ ਪੈਂਦੀ ਹੈ, ਜਿਸ ਦੀ ਤਿਆਰੀ ਲਈ ਉਨ੍ਹਾਂ ਨੇ ਸੰਗਤਾਂ ਨੂੰ ਵੈਂਟੀਲੇਟਰ ਭੇਜਣ ਦੀ ਅਪੀਲ ਕੀਤੀ ਸੀ, ਜਿਸ ਦੇ ਤਹਿਤ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਸੇਵਾਵਾਂ ਵਿੱਚ ਹਿੱਸਾ ਪਾਇਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ ਦੇ ਸਪੁੱਤਰ ਵੱਲੋਂ ਇੱਕ ਵੈਂਟੀਲੇਟਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕੈਨੇਡਾ ਦੀਆਂ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਇਹ ਵੈਂਟੀਲੇਟਰ ਮਰੀਜ਼ਾਂ ਦੇ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਨੂੰ ਸੌਂਪ ਦਿੱਤੇ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਮਲਕੀਤ ਸਿੰਘ ਕਾਉਣੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਸ. ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਜੂਨ ਦੇ ਮਹੀਨੇ ਆਉਣ ਵਾਲੇ ਵਰਤ ਅਤੇ ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਸਵਿੱਫਟ ਕਾਰ 'ਚ ਸਵਾਰ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੀ ਮੌਤ
NEXT STORY