ਫਿਰੋਜ਼ਪੁਰ (ਕੁਮਾਰ) : ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਨੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਇਕ ਨਸ਼ਾ ਤਸਕਰ ਨੂੰ ਪਾਕਿਸਤਾਨ ਤੋਂ ਮੰਗਵਾਈ 7 ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ ਜਦਕਿ 2 ਨਸ਼ਾ ਤਸਕਰ ਅਜੇ ਵੀ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਨਸ਼ਾ ਤਸਕਰਾਂ ਵਿਚੋਂ ਇੱਕ ਕੈਨੇਡਾ ਵਿਚ ਹੈ, ਜੋ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਕਰਕੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਉਂਦਾ ਹੈ, ਜਿਸ ਨੂੰ ਪੁਲਸ ਵੱਲੋਂ ਭਾਰਤ ਵਾਪਸ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਫਿਰੋਜ਼ਪੁਰ ਨੇ ਦੱਸਿਆ ਕਿ ਐੱਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਅਤੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਦੋਂ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ (ਫਿਰੋਜ਼ਪੁਰ), ਰੋਹਿਤ ਸੇਠੀ ਪੁੱਤਰ ਰਮਨ ਸੇਠੀ ਵਾਸੀ ਮੁਹੱਲਾ ਧਰਮਪੁਰਾ, ਫਿਰੋਜ਼ਪੁਰ ਸਿਟੀ ਅਤੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ ਪੁੱਤਰ ਹੀਰਾਲਾਲ ਵਾਸੀ ਕੂਚਾ ਕਾਦਰ ਬਖਸ਼ ਗਲੀ, ਦਿੱਲੀ ਗੇਟ, ਫਿਰੋਜ਼ਪੁਰ ਸ਼ਹਿਰ (ਜੋ ਕਿ ਹੁਣ ਕੈਨੇਡਾ ਵਿਚ ਹੈ) ਆਪਸ ਵਿਚ ਮਿਲ ਕੇ ਪਾਕਿਸਤਾਨੀ ਸਮੱਗਲਰਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਵੱਡੇ ਪੱਧਰ ’ਤੇ ਅੱਗੇ ਸਪਲਾਈ ਕਰਦੇ ਹਨ ਅਤੇ ਭੁਵਨੇਸ਼ ਚੋਪੜਾ ਵਿਦੇਸ਼ ’ਚ ਬੈਠ ਕੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਕਰਕੇ ਹੈਰੋਇਨ ਦੀ ਸਪਲਾਈ ਕਰਵਾਉਂਦਾ ਹੈ। ਉਨ੍ਹਾਂ ਕੋਲ ਇਸ ਸਮੇਂ ਵੀ ਪਾਕਿਸਤਾਨ ਤੋਂ ਮੰਗਵਾਈ ਗਈ ਇਕ ਵੱਡੀ ਹੈਰੋਇਨ ਦੀ ਖੇਪ ਅਤੇ ਹਥਿਆਰ ਪਏ ਹੋਏ ਹਨ।
ਇਹ ਵੀ ਪੜ੍ਹੋ : ਚੋਣ ਜ਼ਾਬਤਾ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਸ਼ਰੇਆਮ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ
ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਵੱਲੋਂ ਦੱਸੇ ਗਏ ਸਥਾਨ ਬਾਬਾ ਦੀਪ ਸਿੰਘ ਐਵੇਨਿਊ ਫਿਰੋਜ਼ਪੁਰ (ਥਾਣਾ ਸਦਰ ਫਿਰੋਜ਼ਪੁਰ ਦੇ ਖੇਤਰ ਵਿਚ) ਰੇਡ ਕੀਤੀ ਗਈ ਤਾਂ ਛਾਪਾਮਾਰੀ ਦੌਰਾਨ ਪੁਲਸ ਨੇ ਮਨਜੀਤ ਸਿੰਘ ਉਰਫ਼ ਮਨੀ ਨੂੰ ਕਾਬੂ ਕਰ ਲਿਆ, ਜਿਸ ਤੋਂ 7 ਕਿੱਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਦੇ ਨਾਲ ਇਕ ਪਿਸਟਲ 32 ਬੋਰ, 5 ਜਿੰਦਾ ਕਾਰਤੂਸ, ਮੈਗਜੀਨ ਦੇ ਨਾਲ ਇਕ ਰਾਈਫਲ 315 ਬੋਰ ਅਤੇ ਮੈਗਜੀਨ ਤੇ 10 ਕਾਰਤੂਸ ਦੇ ਨਾਲ 30 ਬੋਰ ਦੇ 2 ਪਿਸਟਲ, ਇਕ ਆਈਫੋਨ 15 ਪ੍ਰੋ, ਇਕ ਇਲੈਂਟਰਾ ਕਾਰ ਅਤੇ 5500 ਰੁਪਏ ਬਰਾਮਦ ਹੋਏ।
ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਲਰਟ 'ਤੇ ਪੰਜਾਬ ਪੁਲਸ
ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਮਨਜੀਤ ਸਿੰਘ, ਰੋਹਿਤ ਸੇਠੀ ਅਤੇ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਖਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫੜੇ ਗਏ ਹੈਰੋਇਨ ਤਸਕਰ ਨੂੰ ਅਦਾਲਤ ’ਚ ਪੇਸ਼ ਕਰਕੇ ਉਸਦਾ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਉਸਦੇ ਬੈਕਵਰਡ ਅਤੇ ਫਾਰਵਡ ਲਿੰਕ ਦੀ ਜਾਂਚ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਉਸਨੇ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਕਿਵੇਂ ਮੰਗਵਾਏ। ਇਸ ਖੇਪ ਨੂੰ ਮੰਗਵਾਉਣ ਵਿਚ ਕਿਸ-ਕਿਸ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਅੱਗੇ ਇਹ ਹੈਰੋਇਨ ਅਤੇ ਹਥਿਆਰ ਕਿੱਥੇ ਸਪਲਾਈ ਕੀਤੇ ਜਾਣੇ ਸਨ? ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਵਿਸਾਖੀ ਦੇ ਮੇਲੇ 'ਚ ਨੌਜਵਾਨ ਦਾ ਸ਼ਰੇਆਮ ਕਿਰਚਾਂ ਮਾਰ ਕੇ ਕਤਲ
NEXT STORY