ਪਾਤੜਾਂ/ਸਮਾਣਾ (ਚੋਪੜਾ, ਅਸ਼ੋਕ) : ਸ਼ਹਿਰ ਦੇ ਦਸ਼ਮੇਸ਼ ਨਗਰ ’ਚ ਰਹਿਣ ਵਾਲੇ ਇਕ ਪਰਿਵਾਰ ਉੱਪਰ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਪਤਨੀ ਵੱਲੋਂ ਵਿਦੇਸ਼ ਪਹੁੰਚ ਕੇ ਧੋਖਾ ਦੇਣ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਤਾ ਸਰਬਜੀਤ ਕੌਰ ਵਾਸੀ ਪਾਤੜਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਦੱਸਿਆ ਕਿ ਉਸ ਦੇ ਲੜਕੇ ਮਾਨਵਿੰਦਰ ਸਿੰਘ (26) ਦਾ ਰਿਸ਼ਤਾ 2017 ’ਚ ਕੋਮਲਪ੍ਰੀਤ ਕੌਰ ਵਾਸੀ ਰਾਜੇਵਾਲ, ਜ਼ਿਲਾ ਲੁਧਿਆਣਾ ਨਾਲ ਹੋਇਆ ਸੀ। ਉਹ ਬਾਅਦ ’ਚ ਕੈਨੇਡਾ ਚਲੀ ਗਈ, ਜਿਸ ਦਾ ਸਾਰਾ ਖਰਚਾ ਸਾਡੇ ਵੱਲੋਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੋਗਾ ਦੇ ਇਹ ਪਿੰਡ ਸਤਲੁਜ ਦੀ ਚਪੇਟ ਆਏ, ਘਰਾਂ 'ਚ 5-5 ਫੁੱਟ ਭਰਿਆ ਪਾਣੀ
ਸਾਲ 2019 ’ਚ ਭਾਰਤ ਆ ਕੇ ਕੋਮਲਪ੍ਰੀਤ ਨੇ ਮਾਨਵਿੰਦਰ ਸਿੰਘ ਨਾਲ ਵਿਆਹ ਕਰਵਾ ਲਿਆ ਤੇ ਫਿਰ ਵਿਦੇਸ਼ ਚਲੀ ਗਈ ਅਤੇ ਵਾਪਸ ਨਹੀਂ ਆਈ। ਹੁਣ ਮਨਵਿੰਦਰ ਸਿੰਘ ਨਾਲ ਫੋਨ ’ਤੇ ਵੀ ਗੱਲ ਕਰਨੀ ਬੰਦ ਕਰ ਦਿੱਤੀ। ਉਸ ਨੂੰ ਵਿਦੇਸ਼ ਭੇਜਣ ਵਾਸਤੇ ਆਈਲੈਟਸ ਕਰਾਉਣ ਤੋਂ ਲੈ ਕੇ ਕਾਲਜ ਦੀਆਂ ਫੀਸਾਂ ਅਤੇ ਵਿਆਹ ਦਾ ਖਰਚਾ 50 ਲੱਖ ਦੇ ਕਰੀਬ ਸਾਡੇ ਵੱਲੋਂ ਕੀਤਾ ਗਿਆ ਸੀ। ਇਸ ਕਾਰਨ ਮਨਵਿੰਦਰ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ, ਜਿਸ ਨੂੰ 2 ਦਿਨ ਪਹਿਲਾਂ ਅਸੀਂ ਦਵਾਈ ਦਵਾਉਣ ਲਈ ਗਏ ਸੀ। ਇਸ ਨੂੰ ਹਸਪਤਾਲ ਪਹੁੰਚ ਕੇ ਚੱਕਰ ਆ ਗਿਆ ਅਤੇ ਡਾਕਟਰਾਂ ਵੱਲੋਂ ਚੈੱਕਅਪ ਕਰਨ ਤੋਂ ਬਾਅਦ ਮਨਵਿੰਦਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਜੋ ਕੋਮਲਪ੍ਰੀਤ ਕੌਰ ਵੱਲੋਂ ਖਰਚਾ ਕਰਵਾ ਕੇ ਵਿਦੇਸ਼ ਜਾਣ ਸਬੰਧੀ ਉਸ ਨੂੰ ਨਾਲ ਨਾ ਲਿਜਾਣ ਕਾਰਨ ਹੋਈ ਪ੍ਰੇਸ਼ਾਨੀ ਕਾਰਨ ਉਸ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਜਾਰੀ ਹੋਇਆ ਅਲਰਟ, ਲੋਕਾਂ ਨੂੰ ਘਰ ਖਾਲ੍ਹੀ ਕਰਨ ਲਈ ਕਿਹਾ ਗਿਆ
ਪਾਤੜਾਂ ਪੁਲਸ ਵੱਲੋਂ ਕਥਿਤ ਦੋਸ਼ੀ ਕੋਮਲਪ੍ਰੀਤ ਕੌਰ ਪੁੱਤਰੀ ਰਘਵੀਰ ਸਿੰਘ ਅਤੇ ਉਸ ਦੇ ਪਿਤਾ ਰਘਵੀਰ ਸਿੰਘ ਪੁੱਤਰ ਨਛੱਤਰ ਸਿੰਘ ਤੇ ਭਰਾ ਹਰਦੀਪ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਰਾਜੇਵਾਲ ਥਾਣਾ ਖੰਨਾ ਜ਼ਿਲ੍ਹਾ ਲੁਧਿਆਣਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਹੈ। ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤ, ਪਰਿਵਾਰ ਨੂੰ ਸੌਂਪੀਆਂ ਗਈਆਂ ਮ੍ਰਿਤਕ ਦੇਹਾਂ
NEXT STORY