ਸ਼ੇਰਪੁਰ (ਅਨੀਸ਼) : ਸਥਾਨਕ ਕਸਬੇ ਦੇ ਨੌਜਵਾਨ ਪੰਕਜ ਗਰਗ ਜਿਸ ਦੀ ਪਿਛਲੇ ਦਿਨੀਂ ਕੈਨੇਡਾ 'ਚ ਇਕ ਸੰਖੇਪ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ ਦਾ ਅੱਜ ਸ਼ੇਰਪੁਰ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਥਾਨਕ ਕਸਬੇ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਪੰਕਜ ਗਰਗ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ : ਮਾਪਿਆਂ ਦੇ ਇਕਲੌਤੇ ਪੁੱਤ ਵਲੋਂ ਭਾਖੜਾ 'ਚ ਛਾਲ ਮਾਰ ਕੇ ਖ਼ੁਦਕੁਸ਼ੀ
ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਦੋ ਕੁ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ ਸੀ। ਇਸ ਸਮੇਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਥਾਣਾ ਸ਼ੇਰਪੁਰ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ, ਸਰਪੰਚ ਰਣਜੀਤ ਸਿੰਘ ਧਾਲੀਵਾਲ ਸ਼ੇਰਪੁਰ, ਅੱਗਰਵਾਲ ਸਭਾ ਪੰਜਾਬ ਦੇ ਪੀ.ਆਰ.ਓ ਤੇ ਸਮਾਜ ਸੇਵੀ ਠੇਕੇਦਾਰ ਸੰਜੇ ਸਿੰਗਲਾ, ਨੌਜਵਾਨ ਆਗੂ ਅਤੇ ਸਮਾਜ ਸੇਵੀ ਕੁਲਵਿੰਦਰ ਕੁਮਾਰ ਕਾਲਾ ਵਰਮਾ, ਯੂਥ ਆਗੂ ਠੇਕੇਦਾਰ ਧਰਮਿੰਦਰ ਸਿੰਗਲਾ, ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਸਿੰਗਲਾ, ਸੁਸ਼ੀਲ ਗੋਇਲ ਸ਼ੀਲਾ ਸਕੱਤਰ ਜਨ ਸਹਾਰਾ ਵੈੱਲਫੇਅਰ ਕਲੱਬ, ਸਾਬਕਾ ਸੈਨਿਕ ਲੀਗ ਦੇ ਪ੍ਰਧਾਨ ਸੂਬੇਦਾਰ ਹਰਜੀਤ ਸਿੰਘ ਤੇ ਹੋਰ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੇ ਕਸਬਾ ਤੇ ਇਲਾਕਾ ਵਾਸੀਆਂ ਨੇ ਮ੍ਰਿਤਕ ਪੰਕਜ ਗਰਗ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ।
ਇਹ ਵੀ ਪੜ੍ਹੋ : ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਨਾ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਕੋਰੋਨਾ ਖ਼ਿਲਾਫ਼ ਫਰੰਟ ਲਾਈਨ 'ਤੇ ਕੰਮ ਕਰਨ ਵਾਲਾ ਯੋਧਾ ਐੱਸ. ਆਈ. ਕੋਰੋਨਾ ਪਾਜ਼ੇਟਿਵ
NEXT STORY