ਬਰਨਾਲਾ : ਬਰਨਾਲਾ ਜ਼ਿਲ੍ਹੇ ’ਚ ਪੈਂਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਵਿਵਾਦਾਂ ’ਚ ਘਿਰੀ ਮ੍ਰਿਤਕ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਦੇ ਮਾਤਾ-ਪਿਤਾ ਮੀਡੀਆ ਸਾਹਮਣੇ ਆਏ ਹਨ। ਬੇਅੰਤ ਕੌਰ ਦੇ ਪਿਤਾ ਜਗਦੇਵ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਪਹਿਲਾਂ ਲਵਪ੍ਰੀਤ ਨਾਲ ਮੰਗਣੀ ਹੋਈ ਸੀ। ਮੰਗਣੀ ਤੋਂ ਸਾਲ ਬਾਅਦ ਦੋਵਾਂ ਦਾ ਪੂਰੇ ਰੀਤੀ-ਰਿਵਾਜ਼ਾਂ ਨਾਲ ਵਿਆਹ ਹੋਇਆ। ਇਸ ਉਪਰੰਤ ਲਗਾਤਾਰ ਉਨ੍ਹਾਂ ਦੀ ਧੀ ਵੱਲੋਂ ਲਵਪ੍ਰੀਤ ਤੇ ਸਹੁਰਾ ਪਰਿਵਾਰ ਨਾਲ ਗੱਲਬਾਤ ਕੀਤੀ ਜਾਂਦੀ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ
ਪਿਤਾ ਜਗਦੇਵ ਨੇ ਕਿਹਾ ਕਿ ਲਵਪ੍ਰੀਤ ਦੀ ਮੌਤ ਤੋਂ ਬਾਅਦ ਉਨ੍ਹਾਂ ਵਲੋਂ ਸਾਰੇ ਫਰਜ਼ ਨਿਭਾਈ ਗਏ। ਉਨ੍ਹਾਂ ਖੁਲਾਸਾ ਕਰਦਿਆਂ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਮੁੰਡੇ ਦੀ ਮੌਤ ਅਟੈਕ ਹੋਣ ਨਾਲ ਹੋਈ ਹੈ ਪਰ ਬਾਅਦ ਵਿਚ ਕਿਹਾ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਕੁੜੀ ਦੇ ਪਿਤਾ ਨੇ ਨਮ ਅੱਖਾਂ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਹਾਲਤ ਬਹੁਤ ਮਾੜੀ ਹੈ। ਇਸ ਤੋਂ ਇਲਾਵਾ ਜਾਣ ਬੁੱਝ ਕੇ ਉਨ੍ਹਾਂ ’ਤੇ ਅਤੇ ਉਨ੍ਹਾਂ ਦੀ ਧੀ ’ਤੇ ਝੂਠੇ ਦੋਸ਼ ਮੜ੍ਹੇ ਜਾ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ
ਬੇਅੰਤ ਕੌਰ ਦੀ ਮਾਂ ਨੇ ਦੱਸਿਆ ਕਿ ਲਵਪ੍ਰੀਤ ਨੂੰ ਕੈਨੇਡਾ ਲਿਜਾਣ ਲਈ ਵੀ ਸਾਰੀ ਫ਼ਾਈਲ ਕਾਰਵਾਈ ਪੂਰੀ ਕੀਤੀ ਗਈ ਪਰ ਕੋਰੋਨਾ ਮਹਾਮਾਰੀ ਕਾਰਣ ਲੱਗੇ ਲਾਕਡਾਊਨ ਕਰਕੇ ਲਵਪ੍ਰੀਤ ਦੇ ਕੈਨੇਡਾ ਜਾਣ ਵਿਚ ਦੇਰੀ ਹੋ ਗਈ। ਫਿਰ ਵੀ ਲਵਪ੍ਰੀਤ ਤੇ ਉਸ ਦਾ ਪਰਿਵਾਰ ਉਨ੍ਹਾਂ ਦੀ ਧੀ ’ਤੇ ਕੈਨੇਡਾ ਲਿਜਾਣ ਲਈ ਦਬਾਅ ਬਣਾਉਂਦਾ ਰਿਹਾ। ਬੇਅੰਤ ਵੱਲੋਂ ਲਵਪ੍ਰੀਤ ਤੇ ਉਸ ਦੇ ਪਰਿਵਾਰ ਨੂੰ ਪੈਸੇ ਵੀ ਭੇਜੇ ਜਾਂਦੇ ਰਹੇ ਹਨ। ਬੇਅੰਤ ਕੌਰ ਦੇ ਪਰਿਵਾਰ ਮੁਤਾਬਕ ਹੁਣ ਲਵਪ੍ਰੀਤ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਧੀ ਨੂੰ ਬੇਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਜਿਸ ਦਿਨ ਲਵਪ੍ਰੀਤ ਦੀ ਮੌਤ ਹੋਈ, ਉਸ ਦਿਨ ਉਨ੍ਹਾਂ ਦੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਫੇਰਬਦਲ ਨਾਲ ਜੁੜੀ ਅਹਿਮ ਖ਼ਬਰ, ਇਨ੍ਹਾਂ ਨੌਜਵਾਨਾਂ ’ਚੋਂ ਕੁਝ ਨੂੰ ਮਿਲ ਸਕਦੀ ਵਜ਼ਾਰਤ ’ਚ ਥਾਂ
ਬੇਅੰਤ ਕੌਰ ਦੇ ਪਿਤਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਪਾਈਆਂ ਜਾਣ ਵਾਲੀਆਂ ਪੋਸਟਾਂ ’ਤੇ ਰੋਕ ਲਗਾਈ ਜਾਵੇ ਅਤੇ ਉਨ੍ਹਾਂ ਦੀ ਧੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੇਅੰਤ ਕੌਰ ਦੀ ਮਾਂ ਨੇ ਵੀ ਲਵਪ੍ਰੀਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਨੂੰ ਨਕਾਰਿਆ, ਉਨ੍ਹਾਂ ਕਿਹਾ ਕਿ ਲਵਪ੍ਰੀਤ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦੀ ਅੰਦਰੂਨੀ ਕਿਸੇ ਕਾਰਣ ਕਰਕੇ ਮੌਤ ਹੋਈ ਹੈ। ਜਦਕਿ ਹੁਣ ਉਨ੍ਹਾਂ ਦੀ ਧੀ ਸਿਰ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਨੌਜਵਾਨ ਦਾ ਮਿਲਿਆ ਕੰਕਾਲ, ਸਾਹਮਣੇ ਆਈ ਹੈਰਾਨੀਜਨਕ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਸਟ੍ਰੇਲੀਆ ਦੀ ਥਾਂ ਭੇਜਿਆ ਅਰਮੀਨੀਆ, IELTS ਪਾਸ ਨੌਜਵਾਨ ਨਾਲ ਮਾਰੀ 16 ਲੱਖ ਦੀ ਠੱਗੀ
NEXT STORY