ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸਰੀ ਸ਼ਹਿਰ 'ਚ ਐਤਵਾਰ ਰਾਤ ਨੂੰ ਇੱਕ 23 ਸਾਲਾ ਪੰਜਾਬੀ ਨੌਜਵਾਨ ਅਤੇ ਉਸ ਦੀ 24 ਸਾਲਾ ਪ੍ਰੇਮਿਕਾ ਦਾ ਕਾਰ ਅੰਦਰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਰੋਂ ਨਿਕਲਣ ਤੋਂ ਕੁਝ ਹੀ ਮਿੰਟਾਂ ਬਾਅਦ ਵਾਪਰੀ ਇਸ ਵਾਰਦਾਤ ਨੂੰ ਪੁਲਸ ਨੇ ਟਾਰਗੇਟਿਡ ਹਮਲਾ ਕਰਾਰ ਦਿੱਤਾ ਹੈ ਅਤੇ ਇਸ ਦੇ ਸੰਗਠਿਤ ਅਪਰਾਧ ਨਾਲ ਜੁੜੇ ਹੋਣ ਦੇ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰੀ ਪੁਲਸ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਐਤਵਾਰ ਰਾਤ ਲਗਭਗ 10:38 ਵਜੇ 88 ਐਵੇਨਿਊ ਅਤੇ 124 ਸਟ੍ਰੀਟ ਨੇੜੇ ਸਥਿਤ ਵਾਲਮਾਰਟ ਸਟੋਰ ਦੀ ਪਾਰਕਿੰਗ 'ਚ ਵਾਪਰੀ। ਹਮਲਾਵਰਾਂ ਨੇ ਲਾਲ ਰੰਗ ਦੀ ਫੋਰਡ ਮਸਟੈਂਗ ਕਾਰ 'ਚ ਬੈਠੇ ਜੋੜੇ 'ਤੇ ਕਈ ਰਾਊਂਡ ਫਾਇਰ ਕੀਤੇ। ਐਮਰਜੈਂਸੀ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਹਸਪਤਾਲ ਪਹੁੰਚਾਇਆ, ਪਰ ਜ਼ਿਆਦਾ ਖ਼ੂਨ ਵਗਣ ਕਾਰਨ ਦੋਵਾਂ ਦੀ ਮੌਤ ਹੋ ਗਈ।
ਇਹ ਵੀ ਫੜ੍ਹੋ- 'ਸੁਪਰ' ਪਾਵਰਾਂ ਦੀ ਇਤਿਹਾਸਕ ਮੀਟਿੰਗ ! ਪਰਮਾਣੂ ਹਥਿਆਰਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਦੀ ਬੁਲਾਰਾ ਸਾਰਜੈਂਟ ਫ੍ਰੇਡਾ ਫੌਂਗ ਨੇ ਪੁਸ਼ਟੀ ਕੀਤੀ ਕਿ ਦੋਵੇਂ ਮ੍ਰਿਤਕ ਡੈਲਟਾ ਦੇ ਵਸਨੀਕ ਸਨ ਅਤੇ ਦੱਖਣੀ ਏਸ਼ੀਆਈ ਮੂਲ ਦੇ ਸਨ, ਜਦਕਿ ਚਸ਼ਮਦੀਦਾਂ ਅਤੇ ਸਥਾਨਕ ਮੀਡੀਆ ਅਨੁਸਾਰ ਦੋਵੇਂ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਨ। ਮ੍ਰਿਤਕ ਨੌਜਵਾਨ ਤਿੰਨ ਭੈਣ-ਭਰਾਵਾਂ 'ਚੋਂ ਸਭ ਤੋਂ ਵੱਡਾ ਸੀ ਅਤੇ ਹਥਿਆਰਾਂ ਸਬੰਧੀ ਪੁਰਾਣੇ ਮਾਮਲਿਆਂ ਕਾਰਨ ਪੁਲਸ ਦੇ ਰਿਕਾਰਡ 'ਚ ਸੀ। ਫਿਲਹਾਲ ਪੁਲਸ ਵੱਲੋਂ ਦੋਵਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ।
ਇਸ ਗੋਲੀਬਾਰੀ ਤੋਂ ਸਿਰਫ਼ 13 ਮਿੰਟ ਬਾਅਦ, ਰਾਤ ਲਗਭਗ 10:51 ਵਜੇ ਪ੍ਰਿੰਸੈਸ ਡਰਾਈਵ ਦੇ 9700 ਬਲਾਕ 'ਚ ਇੱਕ ਚਿੱਟੇ ਰੰਗ ਦੀ ਸੇਡਾਨ ਕਾਰ ਨੂੰ ਅੱਗ ਲੱਗੀ ਮਿਲੀ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਬੂਤ ਮਿਟਾਉਣ ਲਈ ਆਪਣੀ ਗੱਡੀ ਨੂੰ ਅੱਗ ਲਗਾਈ ਹੈ।
ਹਾਲਾਂਕਿ ਇਸ ਡਬਲ ਮਰਡਰ 'ਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪਰ ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਵਾਰਦਾਤ ਸਬੰਧੀ ਕੋਈ ਜਾਣਕਾਰੀ, ਸੀ.ਸੀ.ਟੀ.ਵੀ. (CCTV) ਜਾਂ ਡੈਸ਼-ਕੈਮ ਫੁਟੇਜ ਹੋਵੇ, ਤਾਂ ਉਹ ਤੁਰੰਤ ਇਨਵੈਸਟੀਗੇਟਿੰਗ ਟੀਮ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ- ਅੱਜ ਜਾਰੀ ਹੋਵੇਗੀ IPL ਦੀ ਰਿਟੈਂਸ਼ਨ ਲਿਸਟ ! CSK ਨਾਲ ਧੋਨੀ ਦੇ ਭਵਿੱਖ 'ਤੇ ਰਹਿਣਗੀਆਂ ਸਭ ਦੀਆਂ ਨਜ਼ਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਾਇਰਲ ਵੀਡੀਓ ਦੇ ਆਧਾਰ ’ਤੇ ਪੁਲਸ ਨੇ ਕੱਟਿਆ 4 ਹਜ਼ਾਰ ਦਾ ਚਲਾਨ
NEXT STORY