ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ ਪਤਨੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਰਣਜੀਤ ਸਿੰਘ ਨਿਵਾਸੀ ਮਟਵਾਨੀ ਨੇ ਕਿਹਾ ਕਿ ਉਸਦੀ ਨੂੰਹ ਨੇ ਆਈਲੈਟਸ ਕੀਤੀ ਹੋਈ ਸੀ, ਜਿਸ ’ਤੇ ਅਸੀਂ ਇਕ ਵਿਅਕਤੀ ਰਾਹੀਂ ਬਾਘਾ ਪੁਰਾਣਾ ਦੇ ਫਲਾਈ ਹਾਈ ਇੰਸਟੀਚਿਊਟ ਇਮੀਗ੍ਰੇਸ਼ਨ ਸੰਚਾਲਕ ਜਗਦੀਸ਼ ਸਿੰਘ ਉਰਫ ਸੋਨੂੰ ਅਤੇ ਉਸਦੀ ਪਤਨੀ ਕਿਰਨ ਦੋਨੋਂ ਨਿਵਾਸੀ ਪਿੰਡ ਸਮਾਲਸਰ ਹਾਲ ਨੇੜੇ ਗੀਤਾ ਭਵਨ ਦੇ ਨਾਲ ਜਨਵਰੀ 2020 ਵਿਚ ਗੱਲ ਕੀਤੀ, ਜਿਨ੍ਹਾਂ ਨੇ ਸਾਨੂੰ ਕਿਹਾ ਕਿ ਉਹ ਸਾਡੀ ਨੂੰਹ ਨੂੰ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜ ਦੇਣਗੇ, ਜਿਸ ’ਤੇ ਕਰੀਬ ਸਾਢੇ 18 ਲੱਖ ਰੁਪਏ ਖਰਚਾ ਆਵੇਗਾ, ਅਸੀਂ ਉਨ੍ਹਾਂ ਦੇ ਝਾਂਸੇ ਵਿਚ ਆ ਗਏ।
ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਵੱਡੀ ਗਿਣਤੀ ’ਚ ਹਥਿਆਰਾਂ ਤੇ ਕਾਰਤੂਸ ਸਮੇਤ ਗ੍ਰਿਫ਼ਤਾਰ
ਉਨ੍ਹਾਂ ਨੂੰ ਪਾਸਪੋਰਟ ਦੇ ਇਲਾਵਾ ਹੋਰ ਦਸਤਾਵੇਜ਼ ਦੇ ਦਿੱਤੇ ਅਤੇ 8 ਲੱਖ ਰੁਪਏ ਵੀ ਉਨ੍ਹਾਂ ਨੂੰ ਦੇ ਦਿੱਤੇ। ਉਨ੍ਹਾਂ ਕਿਹਾ ਕਿ ਜਲਦ ਹੀ ਤੁਹਾਡੀ ਫਾਈਲ ਪੂਰੀ ਤਰ੍ਹਾਂ ਨਾਲ ਕੰਪਲੀਟ ਕਰਕੇ ਅੰਬੈਂਸੀ ਲਗਾ ਦੇਣਗੇ ਅਤੇ ਤੁਹਾਡੀ ਨੂੰਹ ਜਲਦ ਹੀ ਕੈਨੇਡਾ ਚਲੀ ਜਾਵੇਗੀ ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਮੇਰੀ ਨੂੰਹ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਅਸੀਂ ਕਈ ਵਾਰ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਯਤਨ ਵੀ ਕੀਤਾ ਅਤੇ ਕਿਹਾ ਕਿ ਉਹ ਸਾਡੇ ਪੈਸੇ ਵਾਪਸ ਕਰ ਦੇਣ ਪਰ ਉਹ ਟਾਲ-ਮਟੋਲ ਕਰਦੇ ਰਹੇ ਅਤੇ ਆਖਿਰ ਉਨ੍ਹਾਂ ਪੈਸੇ ਵਾਪਸ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਸਾਡੇ ਨਾਲ ਪਤੀ-ਪਤਨੀ ਨੇ ਕਥਿਤ ਮਿਲੀਭੁਗਤ ਕਰਕੇ 8 ਲੱਖ ਰੁਪਏ ਦੀ ਠੱਗੀ ਕੀਤੀ ਹੈ।
ਇਹ ਵੀ ਪੜ੍ਹੋ : ਦੀਪਕ ਮੱਟੂ ਕਤਲ ਕਾਂਡ ’ਚ ਵੱਡਾ ਖੁਲਾਸਾ, ਖ਼ਤਰਨਾਕ ਗੈਂਗਸਟਰ ਖਰੋੜ ਦੇ 2 ਸਾਥੀ ਗ੍ਰਿਫਤਾਰ
ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਡੀ. ਐੱਸ. ਪੀ. ਪੀ. ਬੀ. ਆਈ. ਮੋਗਾ ਨੂੰ ਕਰਨ ਦਾ ਹੁਕਮ ਦਿੱਤਾ। ਜਾਂਚ ਅਧਿਕਾਰੀ ਨੇ ਦੋਵੇਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ। ਸ਼ਿਕਾਇਤਕਰਤਾ ਰਣਜੀਤ ਸਿੰਘ ਨਿਵਾਸੀ ਪਿੰਡ ਮਟਵਾਣੀ ਦੇ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਕਥਿਤ ਦੋਸ਼ੀਆਂ ਖਿਲਾਫ ਅਜੀਤਵਾਲ ਵਿਚ ਧੋਖਾਧੜੀ ਅਤੇ ਕਥਿਤ ਮਿਲੀਭੁਗਤ ਦਾ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਥਾਣੇਦਾਰ ਲਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ 2 ਸਾਥੀ ਗ੍ਰਿਫ਼ਤਾਰ, ਵੀਡੀਓ ਜਾਰੀ ਕਰ ਖੁਦ ਕੀਤੀ ਪੁਸ਼ਟੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
96 ਲੱਖ ਦੀ ਧੋਖਾਧੜੀ ਕਰਨ ’ਤੇ 7 ਪ੍ਰਾਪਰਟੀ ਕਾਰੋਬਾਰੀਆਂ ਤੇ ਡੀਲਰਾਂ ’ਤੇ ਪਰਚਾ ਦਰਜ
NEXT STORY