ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਸਰੀ ਪੁਲਸ ਸਰਵਿਸ ਨੇ ਕੁਝ ਦਿਨ ਪਹਿਲਾਂ ਹੀ ਜਬਰੀ ਵਸੂਲੀ ਅਤੇ ਹਥਿਆਰਾਂ ਨਾਲ ਸਬੰਧਤ ਹਿੰਸਾ ਦੇ ਮਾਮਲਿਆਂ ਵਿੱਚ ਸ਼ਾਮਲ ਭਾਰਤੀ ਮੂਲ ਦੇ 7 ਪੰਜਾਬੀ ਨੌਜਵਾਨਾਂ ਦੀ ਲਿਸਟ ਜਾਰੀ ਕੀਤੀ ਸੀ। ਹੁਣ ਇਸੇ ਮਾਮਲੇ 'ਚ ਇੱਕ ਹੋਰ ਅਹਿਮ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ, ਇਨ੍ਹਾਂ 7 ਨੌਜਵਾਨਾਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਡਿਪੋਰਟ ਕਰ ਦਿੱਤਾ ਹੈ। ਪੁਲਸ ਵੱਲੋਂ ਜਾਰੀ ਕੀਤੀ ਗਈ ਲਿਸਟ 'ਚ ਹੰਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਹਰਜੋਤ ਸਿੰਘ, ਤਰਨਵੀਰ ਸਿੰਘ, ਲਵਬੀਰ ਸਿੰਘ, ਦਯਾਜੀਤ ਬਿਲਿੰਗ ਅਤੇ ਪ੍ਰਭਜੋਤ ਸਿੰਘ ਦੇ ਨਾਂ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 22 ਸਾਲਾ ਲਵਬੀਰ ਸਿੰਘ ਅਤੇ 20 ਸਾਲਾ ਪ੍ਰਭਜੋਤ ਸਿੰਘ ਨੂੰ ਪਹਿਲਾਂ ਹੀ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਨੂੰ ਜਾਂਚ ਤੋਂ ਬਾਅਦ ਡਿਪੋਰਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game
ਸਰੀ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਵਿਅਕਤੀਆਂ ਦੀਆਂ ਤਸਵੀਰਾਂ ਅਤੇ ਜਾਣਕਾਰੀ ਜਨਤਕ ਕਰਨਾ ਚੱਲ ਰਹੀ ਜਾਂਚ ਵਿੱਚ ਗਵਾਹਾਂ, ਪੀੜਤਾਂ ਜਾਂ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਜ਼ਰੂਰੀ ਸੀ। ਇਸੇ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ 27 ਸਾਲਾ ਜਸਕਰਨ ਸਰੋਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਰਿਹਾਇਸ਼ੀ ਇਲਾਕੇ 'ਚ ਗੋਲੀਬਾਰੀ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਉਹ ਇਸ ਵੇਲੇ ਕੈਨੇਡਾ ਪੁਲਸ ਦੀ ਹਿਰਾਸਤ ਵਿੱਚ ਹੈ। ਸਰੀ ਪੁਲਸ ਦੇ ਚੀਫ ਕਾਂਸਟੇਬਲ ਨੌਰਮ ਲਿਪਿੰਸਕੀ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੰਨ ਵਾਇਲੈਂਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਲਈ ਪੁਲਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ- 'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ ਖੁਲਾਸਾ ! ਆਪੇ ਦੱਸ'ਤਾ ਸਾਰਾ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
NEXT STORY