ਫਿਰੋਜ਼ਪੁਰ (ਹਰਚਰਨ,ਬਿੱਟੂ): ਕੈਨੇਡਾ ਰਹਿੰਦੇ ਫਿਰੋਜ਼ਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਵਿੰਦਰ ਸਿੰਘ ਸਾਬਕਾ ਸਰਪੰਚ ਚੱਕ ਰੋੜਾ ਵਾਲਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਾਣਜੇ ਮਨਪ੍ਰੀਤ ਸਿੰਘ (29) ਪੁੱਤਰ ਕੁਲਵੰਤ ਸਿੰਘ ਭੁੱਲਰ ਵਾਸੀ ਸਰਵਾਂ ਬੋਦਲਾ ਦੀ ਟਰਾਂਟੋ (ਕੈਨੇਡਾ) 'ਚ ਸੜਕ ਹਾਦਸੇ ਦੌਰਾਨ ਮੋਤ ਹੋ ਗਈ।
ਇਹ ਵੀ ਪੜ੍ਹੋ: ਕਿਸਾਨ ਧਰਨੇ 'ਚ ਸ਼ਾਮਲ ਬਜ਼ੁਰਗ ਬੇਬੇ ਨੇ ਕੰਗਣਾ ਰਣੌਤ ਨੂੰ ਦਿੱਤਾ ਮੋੜਵਾਂ ਜਵਾਬ

ਸਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੇ ਪਿਤਾ ਦੀ ਕਰੀਬ 20 ਸਾਲ ਪਹਿਲਾਂ ਮੌਤ ਹੋ ਚੁੱਕੀ ਸੀ ਅਤੇ ਮਨਪ੍ਰੀਤ ਦਾ 4 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ 2 ਸਾਲ ਤੋਂ ਮਨਪ੍ਰੀਤ ਸਿੰਘ ਆਪਣੀ ਪਤਨੀ ਸਮੇਤ ਕੈਨੇਡਾ ਵਿਖੇ ਵਰਕ ਪਰਮਟ ਤੇ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਨੀਵਾਰ ਟਰੱਕ ਥੱਲੇ ਆਉਣ ਨਾਲ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਪਿੰਡ 'ਚ ਸੋਗ ਛਾ ਗਿਆ। ਇਸ ਦੁੱਖ ਦੀ ਘੜੀ 'ਚ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ: ਜਵਾਨ ਪੁੱਤ ਦੇ ਸਿਹਰਾ ਸਜਾਉਣ ਦੀ ਬਜਾਏ ਸੰਗਲਾਂ ਨਾਲ ਬੰਨ੍ਹਣ ਲਈ ਮਜ਼ਬੂਰ ਹੋਈ ਇਹ ਵਿਧਵਾ ਮਾਂ

ਕਿਸਾਨਾਂ ਦੇ ਸਮਰਥਨ 'ਚ ਇਸ ਪੰਜਾਬੀ ਕ੍ਰਿਕਟਰ ਦਾ ਪਰਿਵਾਰ ਵੀ ਪਹੁੰਚਿਆ ਸਿੰਘੂ ਸਰਹੱਦ
NEXT STORY