ਲੁਧਿਆਣਾ (ਰਾਮ): ਪਤੀ-ਪਤਨੀ ਨੇ ਮਿਲ ਕੇ ਇਕ ਔਰਤ ਨੂੰ ਕੈਨੇਡਾ ਭੇਜਣ ਦੇ ਬਹਾਨੇ 7 ਲੱਖ ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਹਰਪਿੰਦਰ ਸਿੰਘ ਪੁੱਤਰ ਸਵਰਗੀ ਜਸਵੰਤ ਸਿੰਘ ਅਤੇ ਨਵਨੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਸ਼ਿਕਾਇਤਕਰਤਾ ਬਲਜੀਤ ਕੌਰ ਪਤਨੀ ਰਣਵੀਰ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣਾ ਸੀ, ਇਸ ਲਈ ਉਸ ਨੇ ਹਰਪਿੰਦਰ ਅਤੇ ਨਵਨੀਤ ਕੌਰ ਨਾਲ ਸੰਪਰਕ ਕੀਤਾ। ਪਰ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਸੱਤ ਲੱਖ ਰੁਪਏ ਵਾਪਸ ਕੀਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਉਮੀਦਵਾਰ ਦੇ ਪਰਿਵਾਰ ਨਾਲ ਹੋਈ ਕੁੱਟਮਾਰ, ਪੁਲਸ ਵੱਲੋਂ FIR ਦਰਜ
NEXT STORY