ਮੁੱਲਾਂਪੁਰ ਦਾਖਾ (ਕਾਲੀਆ)- ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਪਿੰਡ ਬਾਸੀਆਂ ਬੇਟ ਤੋਂ ਸਾਹਮਣੇ ਆਇਆ ਹੈ ਜਿੱਥੇ ਪਿਓ-ਪੁੱਤਰ ਨੇ ਇਕ ਨੌਜਵਾਨ ਨੂੰ ਆਪਣੇ ਝਾਂਸੇ ਵਿਚ ਲੈ ਕੇ ਲੱਖਾਂ ਰੁਪਏ ਠੱਗ ਲਏ। ਉਨ੍ਹਾਂ ਨੇ ਉਕਤ ਨੌਜਵਾਨ ਨੂੰ ਸਟੱਡੀ ਵੀਜ਼ਾ 'ਤੇ ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾਏ ਤੇ ਫ਼ਿਰ ਪੈਸੇ ਹੜਪ ਲਏ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਥਾਣਾ ਦਾਖਾ ਦੀ ਪੁਲਸ ਨੇ ਜਸਵੀਰ ਕੌਰ ਪੁੱਤਰੀ ਹਾਕਮ ਸਿੰਘ ਵਾਸੀ ਪਿੰਡ ਬਾਸੀਆਂ ਬੇਟ ਦੇ ਬਿਆਨਾਂ 'ਤੇ ਕਮਲਪ੍ਰੀਤ ਸਿੰਘ ਸਿੱਧੂ ਪੁੱਤਰ ਬਲਕਾਰ ਸਿੰਘ ਸਿੱਧੂ (ਪਿਉ-ਪੁੱਤਰ ) ਵਾਸੀ ਪਿੰਡ ਸੰਗਤਪੁਰਾ ਥਾਣਾ ਸਦਰ ਜਗਰਾਓਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਪਿਓ-ਪੁੱਤਰ ਨੇ ਉਸ ਨੂੰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਣ ਦਾ ਕਹਿ ਕੇ 15 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਸੁਰਿੰਦਰ ਸਿੰਘ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ NH 'ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ
NEXT STORY