ਕੋਟਕਪੂਰਾ (ਨਰਿੰਦਰ): ਪਤਨੀ ਅਤੇ ਆਪਣੇ ਸਹੁਰਿਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਨੇੜਲੇ ਪਿੰਡ ਬੱਗੇਆਣਾ ਦੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਸਾਰੀ ਜਾਣਕਾਰੀ ਮ੍ਰਿਤਕ ਵੱਲੋਂ ਲਿਖੇ ਸੁਸਾਈਡ ਨੋਟ ਵਿਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਣ ਫ਼ਲ ਅਤੇ ਸਬਜ਼ੀਆਂ ਵੱਧ ਰੇਟਾਂ ’ਤੇ ਵੇਚਣ ਵਾਲਿਆਂ ਦੀ ਖ਼ੈਰ ਨਹੀਂ, ਹੋਵੇਗੀ ਕਾਰਵਾਈ
ਇਸ ਸਬੰਧੀ ਜਬਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੱਗੇਆਣਾ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸਦੇ ਛੋਟੇ ਮੁੰਡੇ ਹਰਵਿੰਦਰ ਸਿੰਘ ਦਾ ਵਿਆਹ 25 ਅਗਸਤ 2019 ਨੂੰ ਮਨਪ੍ਰੀਤ ਕੌਰ ਨਾਲ ਹੋਇਆ ਸੀ, ਜਿਸਨੇ ਆਈਲੈਟਸ ਕੀਤੀ ਹੋਈ ਸੀ। ਉਸਨੇ ਦੱਸਿਆ ਕਿ ਵਿਆਹ ਦਾ ਸਾਰਾ ਖਰਚ ਉਸ ਵੱਲੋਂ ਕੀਤਾ ਗਿਆ ਅਤੇ ਵਿਆਹ ਤੋਂ ਬਾਅਦ ਮਨਪ੍ਰੀਤ ਕੌਰ ਸਤੰਬਰ 2019 ਵਿਚ ਕੈਨੇਡਾ ਚਲੀ ਗਈ, ਜਿਸਦਾ ਸਾਰਾ ਖਰਚ ਵੀ ਮੇਰੇ ਵੱਲੋਂ ਹੀ ਕੀਤਾ ਗਿਆ।ਉਸਨੇ ਦੱਸਿਆ ਕਿ ਮਨਪ੍ਰੀਤ ਕੌਰ ਨੂੰ ਕੈਨੇਡਾ ਭੇਜਣ ’ਤੇ ਜ਼ਿਆਦਾ ਖਰਚ ਹੋਣ ਕਾਰਨ ਉਸਦਾ ਲੜਕਾ ਹਰਵਿੰਦਰ ਸਿੰਘ ਦਿਮਾਗੀ ਬੋਝ ਰੱਖਦਾ ਸੀ। ਉਸਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਉਸਦੇ ਸਹੁਰੇ ਪਰਿਵਾਰ ਨਾਲ ਸਬੰਧਿਤ ਵਿਅਕਤੀ ਹਰਵਿੰਦਰ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਨਾਲ-ਨਾਲ ਹੋਰ ਪੈਸੇ ਭੇਜਣ ਲਈ ਮਜਬੂਰ ਕਰ ਰਹੇ ਸਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਹਰਵਿੰਦਰ ਸਿੰਘ ਨੇ ਬਾਅਦ ਦੁਪਹਿਰ 3:15 ਵਜੇ ਦੇ ਕਰੀਬ ਘਰ ਦੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ‘ਸੰਜੀਵਨੀ’ ਵਜੋਂ ਉਭਰਿਆ ਭਾਰਤੀ ਰੇਲਵੇ, ਸਪਲਾਈ ਕੀਤੀ 6260 ਮੀਟ੍ਰਿਕ ਟਨ ਮੈਡੀਕਲ ਆਕਸੀਜਨ
ਇਸ ਸਬੰਧ ਵਿਚ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਚੌਂਕੀ ਪੰਜਗਰਾਈਂ ਦੇ ਇੰਚਾਰਜ ਅਤੇ ਤਫਤੀਸ਼ੀ ਅਫਸਰ ਐੱਸ. ਆਈ. ਜਗਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਤੋਂ ਬਰਾਮਦ ਸੁਸਾਈਡ ਨੋਟ ਵਿਚ ਉਸਨੇ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਸਹੁਰੇ ਪਰਿਵਾਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਮ੍ਰਿਤਕ ਹਰਵਿੰਦਰ ਸਿੰਘ ਦੀ ਸੱਸ ਰਜਿੰਦਰ ਕੌਰ, ਰੁਪਿੰਦਰ ਕੌਰ ਚਾਚੀ ਸੱਸ, ਦਵਿੰਦਰ ਸਿੰਘ ਚਾਚਾ ਸਹੁਰਾ ਵਾਸੀਆਨ ਆਸੀ ਕਲਾਂ (ਲੁਧਿਆਣਾ) ਅਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਵਾਸੀ ਆਸੀ ਕਲਾਂ (ਹਾਲ ਕੈਨੇਡਾ) ਤੋਂ ਇਲਾਵਾ ਮਨਪ੍ਰੀਤ ਕੌਰ ਦੀ ਤਾਈ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਦੀ ਕੋਠੀ 'ਚ ਲੱਗੇ ਪੁੱਤਰ ਅਰਜਨ ਦੇ ਫਲੈਕਸ ਬੋਰਡ ਨੇ ਗਿੱਦੜਬਾਹਾ ਹਲਕੇ 'ਚ ਛੇੜੀ ਨਵੀਂ ਚਰਚਾ
ਪੰਜਾਬ ਕੈਬਨਿਟ ’ਚ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਮੌਜੂਦਾ ਮੰਤਰੀਆਂ ’ਚ ਮਚੀ ਤੜਥੱਲੀ
NEXT STORY