ਰਾਜਾਸਾਂਸੀ (ਰਾਜਵਿੰਦਰ/ਨਿਰਵੈਲ) - ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਦੇ ਨੇੜੇ ਲਾਹੌਰ ਬ੍ਰਾਂਚ ਨਹਿਰ ਪੁਲ ਜਗਦੇਵ ਕਲਾਂ ’ਚ ਸ਼ਹਿਰੀ ਖੇਤਰ ’ਚੋਂ ਨਹਾਉਣ ਆਏ ਕੁਝ ਨੌਜਵਾਨਾਂ ’ਚੋਂ ਇਕ ਦੀ ਡੂੰਘੇ ਪਾਣੀ ’ਚ ਡੁੱਬਣ ਨਾਲ ਮੌਤ ਹੋ ਗਈ ਹੈ। ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਨੌਜਵਾਨ ਨਾਲ ਨਹਾਉਣ ਆਏ ਸਾਥੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਤੇ ਫਿਰ ਉਸ ਨੂੰ ਨਹਿਰ ਦੇ ਡੂੰਘੇ ਪਾਣੀ ’ਚ ਡੁਬੋ ਕੇ ਮਾਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਚੁੱਕ ਕੇ ਪੁਲਸ ਥਾਣਾ ਰਾਜਾਸਾਂਸੀ ਵਿਖੇ ਰੱਖ ਕੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਭਰਾ ਸੂਰਜ ਸਿੰਘ ਪੁੱਤਰ ਜਗੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਭਰਾ ਕਰਨ ਸਿੰਘ ਉਮਰ 18 ਸਾਲ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਕੱਲ ਕਰੀਬ 12 ਵਜੇ ਆਪਣੇ ਘਰ ਤੋਂ ਕੰਮ ਕਰਨ ਦਾ ਕਹਿ ਕੇ ਉਹ ਆਪਣੇ ਮੁਹੱਲੇ ਦੇ ਕੁਝ ਨੌਜਵਾਨਾਂ ਨਾਲ ਜਗਦੇਵ ਕਲਾਂ ਨਹਿਰ ’ਤੇ ਨਹਾਉਣ ਆ ਗਿਆ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ
ਉਸ ਨੇ ਦੱਸਿਆ ਕਿ ਉਨ੍ਹਾਂ ਕਰੀਬ ਪੰਜ ਵਿਅਕਤੀਆਂ ਵੱਲੋਂ ਪਹਿਲਾਂ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਬਾਅਦ ’ਚ ਉਸ ਨੂੰ ਨਹਿਰ ਦੇ ਡੂੰਘੇ ਪਾਣੀ ’ਚ ਸੁੱਟ ਦਿੱਤਾ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਮੋਗਾ : ਨਸ਼ੇ ਨੇ ਕੁਝ ਪਲਾਂ ’ਚ ਉਜਾੜ ਦਿੱਤੇ ਹੱਸਦੇ-ਵੱਸਦੇ 2 ਪਰਿਵਾਰ, ਪਿਆ ਚੀਕ-ਚਿਹਾੜਾ
ਇਸ ਸਬੰਧੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਥਾਣਾ ਮੁਖੀ ਰਾਜਾਸਾਂਸੀ ਨੇ ਦੱਸਿਆ ਕਿ ਮ੍ਰਿਤਕ ਦੀ ਨਹਿਰ ’ਚੋਂ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਕਰਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਲੁਹਾਰਕਾ ਰੋਡ, ਗੁੰਮਟਾਲਾ ਕਾਲੋਨੀ ਵਜੋਂ ਹੋਈ ਹੈ। ਧਾਰਾ 174 ਦੀ ਕਾਰਵਾਈ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੋਰ ਜਾਂਚ ਦੌਰਾਨ, ਜੋ ਤੱਥ ਸਾਹਮਣੇ ਆਉਣਗੇ, ਕਾਨੂੰਨ ਅਨੁਸਾਰ ਨਿਰਪੱਖ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਭਰੋਸਾ ਦੇਣ ਉਪਰੰਤ ਦੇਰ ਸ਼ਾਮ ਧਰਨਾਕਾਰੀਆਂ ਧਰਨਾ ਖ਼ਤਮ ਕੀਤਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
1984 ਦੇ ਘਟਨਾਕ੍ਰਮ 'ਤੇ ਬਣੀ ਵੈੱਬ ਸੀਰੀਜ਼ ‘ਗ੍ਰਹਿਣ’ 'ਤੇ ਐੱਸ. ਜੀ. ਪੀ. ਸੀ. ਨੇ ਚੁੱਕੇ ਸਵਾਲ, ਕਿਹਾ ਲੱਗੇ ਰੋਕ
NEXT STORY