ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮਹਿਕਮੇ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ-2021 ਤੱਕ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਜਲ ਸਰੋਤ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ 'ਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ 'ਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।
ਘੱਗਰ ਲਿੰਕ ਅਤੇ ਇਸ 'ਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ 'ਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਏ’ 'ਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ 'ਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦੋਂ ਕਿ ਕਸੂਰ ਬ੍ਰਾਂਚ ਲੋਅਰ ਤੇ ਮੇਨ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਕਿਸਾਨਾਂ ਨਾਲ ਨਵਾਂ ਸਾਲ ਮਨਾਉਣਗੇ ਜੈਜ਼ੀ ਬੀ, ਲੋਕਾਂ ਨੂੰ ਕੀਤੀ ਖਾਸ ਅਪੀਲ
NEXT STORY