ਚੰਡੀਗੜ੍ਹ : ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪ੍ਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿਚ ਹੈ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ. ਐੱਨ. ਸੀ. ਜੋ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਾਮਲੇ ’ਚ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਦਾਖਲ ਕੀਤਾ ਹਲਫ਼ਨਾਮਾ
ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ 'ਬੀ' ਵਿਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ, ਸਭਰਾਉ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਪਿਤਾ ਦੀ ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, 17 ਸਾਲਾ ਪੁੱਤ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਰੀਰ ’ਤੇ ਟੈਟੂ ਬਣਵਾਉਣ ਦੇ ਚਾਹਵਾਨ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ, ਵਜ੍ਹਾ ਜਾਣ ਹੋਵੋਗੇ ਹੈਰਾਨ
NEXT STORY