ਗੋਰਾਇਆ (ਮੁਨੀਸ਼)— ਗੋਰਾਇਆ ਦੇ ਪਿੰਡ ਵਿਰਕਾਂ 'ਚ ਚੋਰਾਂ ਵੱਲੋਂ ਰਾਤੋ-ਰਾਤ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੇਰ ਰਾਤ ਗੈਸ ਕਟਰ ਗਿਰੋਹ ਦੇ ਕੈਨਰਾ ਬੈਂਕ 'ਦੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾ ਕੇ ਏ. ਟੀ. ਐੱਮ. ਦੀ ਮਸ਼ੀਨ ਹੀ ਉਖਾੜ ਕੇ ਲੈ ਗਏ। ਏ. ਟੀ. ਐੱਮ. 'ਚ ਲੱਖਾਂ ਰੁਪਏ ਦੀ ਨਕਦੀ ਸੀ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ
ਘਟਨਾ ਦਾ ਪਤਾ ਲੱਗਦੇ ਹੀ ਐੱਸ. ਐੱਸ. ਪੀ. ਫਿਲੌਰ, ਥਾਣਾ ਮੁਖੀ ਗੋਰਾਇਆ ਹਰਦੀਪ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿੰਡ ਰੁੜਕਾਂ ਕਲਾਂ 'ਚ ਵੀ ਏ. ਟੀ. ਐੱਮ. ਦਾ ਸ਼ਟਰ ਗੈਸ ਕਟਰ ਨਾਲ ਕੱਟ ਦਿੱਤਾ ਸੀ ਪਰ ਵਾਰਦਾਤ ਨੂੰ ਅੰਜਾਮ ਦੇਣ 'ਚ ਅਸਫ਼ਲ ਰਹੇ ਸਨ ਪਰ ਇਸ ਵਰਾ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਲੁਟੇਰਿਆਂ ਨੇ ਪੁਲਸ ਦੀ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ
ਬੈਂਕ ਮੈਨੇਜਰ ਆਸ਼ੀਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਏ. ਟੀ. ਐੱਮ. ਦੀ ਮਸ਼ੀਨ ਨੂੰ ਲੁਟੇਰੇ ਉਖਾੜ ਕੇ ਲੈ ਗਏ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਹੀ ਮਸ਼ੀਨ 'ਚ 2 ਲੱਖ ਤੋਂ ਵਧੇਰੇ ਕੈਸ਼ ਪਾਇਆ ਗਿਆ ਸੀ। ਇਹ ਵਾਰਦਾਤ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ
ਮੌਕੇ 'ਤੇ ਪਹੁੰਚੇ ਜਲੰਧਰ ਦਿਹਾਤੀ ਪੁਲਸ ਦੇ ਡੀ. ਐੱਸ. ਪੀ. ਨੇ ਦੱਸਿਆ ਕਿ ਦੇਰ ਰਾਤ 2.30 ਵਜੇ ਦੇ ਕਰੀਬ ਲੁਟੇਰਿਆਂ ਵੱਲੋਂ ਏ. ਟੀ. ਐੱਮ. ਮਸ਼ੀਨ ਗੈਸ ਕਟਰ ਨਾਲ ਉਖਾੜ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏ.ਟੀ.ਐੱਮ. 'ਚ 2 ਲੱਖ ਤੋਂ ਵਧੇਰੇ ਨਕਦੀ ਸੀ।
ਇਹ ਵੀ ਪੜ੍ਹੋ: ਜਲੰਧਰ: ਪ੍ਰਾਈਵੇਟ ਹਸਪਤਾਲ ਦੀ ਵੱਡੀ ਲਾਪਰਵਾਹੀ: ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਬਦਲੀਆਂ
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਪੰਜਾਬ 'ਚ ਰੇਲ ਗੱਡੀਆਂ ਦੀ ਆਵਾਜਾਈ ਦੀ 'ਨੋ ਐਂਟਰੀ' ਸੋਮਵਾਰ ਨੂੰ ਹੋ ਸਕਦੀ ਹੈ ਖ਼ਤਮ
NEXT STORY