ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਸ਼ੀਆ ਦੇ ਨੰਬਰ ਵਨ ਕੈਂਸਰ ਸਰਜਨ ਡਾ. ਜਗਨਨਾਥ ਨੇ ਆਪਣੇ ਪਰਿਵਾਰ ਦੇ ਨਾਲ ਮੱਥਾ ਟੇਕਿਆ। ਇਸ ਮੌਕੇ ਡਾ. ਜਗਨਨਾਥ ਨੇ ਜਿੱਥੇ ਦੇਸ਼ ਦੀ ਸੁੱਖ-ਸ਼ਾਂਤੀ ਤੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਰਸਭਿੰਨੀ ਬਾਣੀ ਦਾ ਕੀਰਤਨ ਵੀ ਸੁਣਿਆ। ਦਰਸ਼ਨ ਕਰਨ ਉਪਰੰਤ ਡਾ. ਜਗਤਨਾਥ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਿੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀਆਂ ਵੱਲੋਂ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕੋਠੀ ਅੱਗੇ ਕਲਰਕ ਟੈਸਟ ਪਾਸ ਯੂਨੀਅਨ ਨੇ ਲਗਾਇਆ ਧਰਨਾ, ਸੰਗਰੂਰ-ਪਟਿਆਲਾ ਮੁੱਖ ਰੋਡ ਕੀਤਾ ਜਾਮ
ਉੱਥੇ ਹੀ ਉਨ੍ਹਾਂ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਰੂਹਾਨੀਅਤ ਦੇ ਕੇਂਦਰ 'ਚ ਆ ਕੇ ਮਨ ਨੂੰ ਜਿਹੜਾ ਅਨੁਭਵ ਪ੍ਰਾਪਤ ਹੁੰਦਾ ਹੈ, ਉਹ ਸ਼ਾਇਦ ਹੀ ਕਿਤੇ ਹੋਰ ਜਾ ਕੇ ਹੁੰਦਾ ਹੋਵੇਗਾ।ਇਸ ਦੌਰਾਨ ਉਨ੍ਹਾਂ ਭਾਰਤ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦੀ ਚੌਥੀ ਲਹਿਰ ਦਾ ਪ੍ਰਕੋਪ ਫਿਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ ਤੇ ਹਰਮੀਤ ਸਿੰਘ ਸਲੂਜਾ ਨੇ ਡਾ. ਜਗਤਨਾਥ ਨੂੰ ਸਿਰੋਪਾਓ ਤੇ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ : 1 ਕਿਲੋਵਾਟ ਲੋਡ ਦੇ ਖਪਤਕਾਰ ਰੇਹੜੀ ਵਾਲੇ ਨੂੰ ਆਇਆ 55 ਹਜ਼ਾਰ ਰੁਪਏ ਤੋਂ ਵੱਧ ਦਾ ਬਿੱਲ
ਮੁੱਖ ਮੰਤਰੀ ਦੀ ਕੋਠੀ ਅੱਗੇ ਕਲਰਕ ਟੈਸਟ ਪਾਸ ਯੂਨੀਅਨ ਨੇ ਲਗਾਇਆ ਧਰਨਾ, ਸੰਗਰੂਰ-ਪਟਿਆਲਾ ਮੁੱਖ ਰੋਡ ਕੀਤਾ ਜਾਮ
NEXT STORY