ਬਟਾਲਾ (ਸਾਹਿਲ)- ਪਿੰਡ ਨੱਤ ਵਿਖੇ ਘਰ ਵਿਚ ਹੀ ਇਕ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਮਨਦੀਪ ਕੌਰ ਪਤਨੀ ਰਮਨ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜ਼ੋਰਾਵਰ ਸਿੰਘ ਦਾ ਕਰੀਬ ਤਿੰਨ ਸਾਲ ਪਹਿਲਾਂ ਵਿਆਹ ਕੀਤਾ ਸੀ ਅਤੇ ਉਸਦੀ ਪਤਨੀ 8-9 ਮਹੀਨੇ ਸਾਡੇ ਕੋਲ ਰਹੀ ਅਤੇ ਫਿਰ ਅਸੀਂ ਉਸ ਨੂੰ ਕਰੀਬ 50 ਲੱਖ ਰੁਪਏ ਲਗਾ ਕੇ ਕੈਨੇਡਾ ਭੇਜ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ
ਉਨ੍ਹਾਂ ਦੱਸਿਆ ਕਿ ਕੁਝ ਸਮਾਂ ਬਾਅਦ ਉਸ ਨੇ ਆਪਣੇ ਪਤੀ ਨੂੰ ਬੁਲਾ ਲਿਆ, ਉਥੇ ਉਸ ਨੇ ਉਸਦੀ ਸਾਰ ਤੱਕ ਨਹੀਂ ਲਈ ਅਤੇ ਨਾ ਹੀ ਉਸ ਦੇ ਨਾਲ ਫੋਨ ’ਤੇ ਗੱਲ ਕਰਦੀ ਸੀ, ਜਿਸ ਤੋਂ ਦੁਖੀ ਹੋ ਕੇ ਉਹ ਉਥੋਂ ਵਾਪਸ ਇੰਡੀਆ ਆ ਗਿਆ ਤਾਂ ਫਿਰ ਲੜਕੀ ਨੇ ਉਸਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਅਤੇ ਇਸੇ ਗੱਲ ਨੂੰ ਲੈ ਕੇ ਅਕਸਰ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਹ ਘਰ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਤਾਂ ਅਸੀਂ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਖੇ ਉਸ ਨੂੰ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਓਧਰ, ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਹਰਮੀਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ ਅਤੇ ਮ੍ਰਿਤਕ ਜ਼ੋਰਾਵਰ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜੋ ਵੀ ਪੋਸਟਮਾਰਟਮ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ ਅਤੇ ਪੁਲਸ ਨੇ ਫਿਲਹਾਲ 194 ਬੀਐਨਐਸਐਸ ਤਹਿਤ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆ ਰਿਹਾ ਸ਼ਕਤੀਸ਼ਾਲੀ ਤੂਫਾਨ, ਚੱਲਣਗੀਆਂ ਤੇਜ਼ ਹਵਾਵਾਂ, ਪੰਜਾਬ 'ਚ ਵੀ ਮੀਂਹ ਦਾ ਅਲਰਟ
NEXT STORY