ਅੰਮ੍ਰਿਤਸਰ (ਦੀਪਕ/ਜ. ਬ.) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੈਨੇਡਾ ਦੇ ਐੱਮ. ਪੀ. ਪੀ. ਪੈਟਰਿਕ ਬਰਾਊਨ ਜੋ ਓਂਟਾਰੀਓ (ਕੈਨੇਡਾ) ਸਰਕਾਰ 'ਚ ਵਿਰੋਧੀ ਧਿਰ ਦੇ ਨੇਤਾ ਵੀ ਹਨ, ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਾਂਝੇ ਤੌਰ 'ਤੇ ਦਿੱਤਾ। ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੀ ਭਾਰਤ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਇਕਬਾਲ ਸਿੰਘ, ਮੁਖੀ ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਸਰਤਾਜ ਸਿੰਘ, ਸਰਬਜੀਤ ਸਿੰਘ, ਭਗਵੰਤਪਾਲ ਸਿੰਘ ਸੱਚਰ, ਸਵਿੰਦਰ ਸਿੰਘ ਕੱਥੂਨੰਗਲ ਆਦਿ ਹਾਜ਼ਰ ਸਨ।
ਡਾਕਟਰਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਠੱਪ
NEXT STORY