ਚੰਡੀਗੜ੍ਹ (ਪਰਾਸ਼ਰ) - ਰਾਜ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਫਿਰੋਜ਼ਪੁਰ ਜ਼ਿਲੇ ਦੇ ਮੱਲਾਂਵਾਲਾ ਖਾਸ ਨਗਰ ਪੰਚਾਇਤ ਲਈ ਕਰਵਾਈ ਜਾ ਰਹੀ ਚੋਣ ਸਬੰਧੀ ਨਾਮਜ਼ਦਗੀ ਨਾ ਕਰ ਸਕਣ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਮੱਲਾਂਵਾਲਾ ਖਾਸ ਵਿਚ 8 ਦਸੰਬਰ 2017 ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸੰਭਾਵੀ ਉਮੀਦਵਾਰਾਂ ਨੂੰ ਇਕ ਦਿਨ ਹੋਰ ਦੇ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਨੂੰ ਨਾਮਜ਼ਦਗੀ ਦੇ ਆਖਰੀ ਦਿਨ ਕੁੱਝ ਥਾਵਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ 'ਤੇ ਰਾਜ ਚੋਣ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਜ਼ਿਲੇ ਦੇ ਮੱਲਾਂਵਾਲਾ ਖਾਸ, ਮਖੂ, ਮੋਗਾ ਜ਼ਿਲੇ ਦੇ ਬਾਘਾਪੁਰਾਣਾ ਅਤੇ ਪਟਿਆਲਾ ਜ਼ਿਲੇ ਦੇ ਘਨੌਰ ਵਿਚ ਚੋਣ ਕਾਰਵਾਈ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਸੀ। ਕਮਿਸ਼ਨ ਵਲੋਂ ਇਨ੍ਹਾਂ ਸ਼ਿਕਾਇਤਾਂ ਸਬੰਧੀ ਜਾਂਚ ਕਰਵਾਈ ਗਈ ਅਤੇ ਜਾਂਚ ਰਿਪੋਰਟਾਂ ਨੂੰ ਵਾਚਣ ਉਪਰੰਤ ਮਖੂ, ਘਨੌਰ ਅਤੇ ਬਾਘਾਪੁਰਾਣਾ ਵਿਚ ਚੋਣ ਅਮਲ ਨੂੰ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਮੱਲਾਂਵਾਲਾ ਖਾਸ ਦੇ ਚੋਣ ਅਮਲ ਨੂੰ ਰਾਜ ਵਿਚ ਚੱਲ ਰਹੀ ਬਾਕੀ ਚੋਣ ਪ੍ਰਕਿਰਿਆ ਤੋਂ ਵੱਖ ਕਰਦਿਆਂ 8 ਦਸੰਬਰ 2017 ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਇਕ ਦਿਨ ਵਧਾ ਦਿੱਤਾ ਗਿਆ ਹੈ। ਇੱਥੇ ਕਾਗਜ਼ਾਂ ਦੀ ਪੜਤਾਲ 11 ਦਸੰਬਰ 2017 ਦਿਨ ਸੋਮਵਾਰ ਨੂੰ ਹੋਵੇਗੀ ਅਤੇ ਵੋਟਾਂ ਪਾਉਣ ਦਾ ਕਾਰਜ 20 ਦਸੰਬਰ 2017 ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।
ਟ੍ਰਿਪਲਿੰਗ ਕਰ ਰਹੇ ਨੌਜਵਾਨਾਂ ਨੇ ਕਾਂਸਟੇਬਲ ਨੂੰ ਮਾਰੀ ਟੱਕਰ
NEXT STORY