ਲੁਧਿਆਣਾ (ਮੁੱਲਾਂਪੁਰੀ) : ਮਹਾਨਗਰ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਵਿੰਗ ਦੇ ਆਗੂਆਂ ਨੇ ਮਾਝੇ ਅਤੇ ਪਹਿਲਗਾਮ ਨਿਰਦੋਸ਼ਾਂ ਦੇ ਹੋਏ ਕਤਲਾਂ ਦੇ ਖਿਲਾਫ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇਣ ਲਈ ਆਰਤੀ ਚੌਕ ਤੋਂ ਕੈਂਡਲ ਮਾਰਚ ਕੱਢਿਆ ਗਿਆ, ਜਿਸ ਵਿੱਚ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ ਪ੍ਰਧਾਨ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਕੁਲਵਿੰਦਰ ਕਿੰਦਾ, ਡਾ. ਅਸ਼ਵਨੀ ਪਾਸੀ, ਆਕਾਸ਼ਦੀਪ ਭੱਠਲ, ਰਜਨੀਸ਼ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਨੇਤਾ ਸ਼ਾਮਲ ਸਨ।
ਇਹ ਵੀ ਪੜ੍ਹੋ : ਪਹਿਲਗਾਮ ਹਮਲੇ ਪਿੱਛੋਂ ਸਰਕਾਰ ਦਾ ਵੱਡਾ ਫ਼ੈਸਲਾ, ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਅੰਦਰ ਛੱਡਣਾ ਹੋਵੇਗਾ ਭਾਰਤ
ਇਸ ਦੌਰਾਨ ਸ. ਗਰੇਵਾਲ ਅਤੇ ਭਿੰਦਾ ਨੇ ਕਿਹਾ ਕਿ ਪਾਕਿਸਤਾਨ ਦੇ ਪਿੱਠੂ ਅੱਤਵਾਦੀਆਂ ਨੇ ਜੋ ਕਾਰਾ ਕੀਤਾ ਹੈ, ਉਸ ਦੀ ਅਸੀਂ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਹਰ ਤਰ੍ਹਾਂ ਸਹਿਯੋਗ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅੱਤਵਾਦੀਆਂ ਦੇ ਇਸ ਕਾਰੇ ਦਾ ਮੂੰਹਤੋੜ ਜਵਾਬ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ
NEXT STORY