ਮਾਨਸਾ-(ਜੱਸਲ)-ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ, ਸ਼ਹਿਰ ਵਾਸੀਆਂ ਖਾਸਕਰ ਨੌਜਵਾਨਾਂ ਨੇ ਉਨ੍ਹਾਂ ਨੂੰ ਸੱਚੀ ਸ਼ਰਧਾਂਜ਼ਲੀ ਭੇਂਟ ਕਰਨ ਲਈ ਦੇਰ ਸ਼ਾਮ ਸਿਵਲ ਹਸਪਤਾਲ ਮਾਨਸਾ ਤੋਂ ਬਾਰਾਂ ਹੱਟਾਂ ਚੌਂਕ ਮਾਨਸਾ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਸਾਝੀਆਂ ਕਰਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੋਨ ਧਾਰਨ ਵੀ ਕੀਤਾ। ਉਸ ਦੇ ਪ੍ਰਸੰਸ਼ਕਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਮ ਜੀਵਨ ’ਚ ਸਿੱਧੇ ਸਾਦੇ ਸੁਭਾਅ ਦੇ ਮਾਲਕ ਸਨ।
ਇਹ ਵੀ ਪੜ੍ਹੋ : ਪਿਛਲੀ ਕੋਰੋਨਾ ਦੀ ਲਾਗ ਇਨਫੈਕਸ਼ਨ ਬੱਚਿਆਂ ਨੂੰ ਓਮੀਕ੍ਰੋਨ ਵੇਰੀਐਂਟ ਤੋਂ ਨਹੀਂ ਬਚਾਏਗੀ : ਅਧਿਐਨ
ਉਹ ਹਰ ਇਨਸਾਨ ਦਾ ਪੂਰਾ ਮਾਣ ਸਤਿਕਾਰ ਕਰਦੇ ਸਨ। ਉਨ੍ਹਾਂ ਨੇ ਸੰਗੀਤ ਜਗਤ ’ਚ ਪੈਰ ਰੱਖ ’ਕੇ ਪੂਰੇ ਪੰਜਾਬ ਖਾਸਕਰ ਮਾਨਸਾ ਜ਼ਿਲ੍ਹੇ ਦਾ ਨਾਂਅ ਵਿਸ਼ਵ ਭਰ ’ਚ ਰੌਸ਼ਨ ਕੀਤਾ। ਉਨ੍ਹਾਂ ਦੇ ਇਸ ਦੁਨੀਆ ’ਚ ਰੁਖਸਤ ਹੋਣ ’ਤੇ ਇਕ ਵੱਡਾ ਘਾਟਾ ਪਿਆ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੀਆਂ ਸੰਗੀਤ ਜਗਤ ’ਚ ਬੇਮਿਸਾਲ ਪ੍ਰਾਪਤੀਆਂ ਸਦਕਾ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਕੈਂਡਲ ਮਾਰਚ ’ਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਧਰਮਜੋਤ ਸਿੰਘ ਸਾਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੁਖਜਿੰਦਰ ਰੰਧਾਵਾ, ਵਿਧਾਇਕ ਕੁਲਬੀਰ ਸਿੰਘ ਜੀਰਾ, ਸੂਬਾ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਕੁੱਲ ਹਿੰਦ ਕਾਂਗਰਸ ਦੇ ਮੈਂਬਰ ਕੁਲਵੰਤ ਰਾਏ ਸਿੰਗਲਾ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕੁਲਜੀਤ ਨਾਗਰਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਜ਼ਿਲਾ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ, ਕਾਂਗਰਸੀ ਆਗੂ ਕੇਸਰ ਸਿੰਘ ਧਲੇਵਾਂ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ, ਕਾਂਗਰਸੀ ਨੇਤਾ ਬੀਰਇੰਦਰ ਸਿੰਘ ਧਾਲੀਵਾਲ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋਈ : ਅਸ਼ਵਨੀ ਸ਼ਰਮਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਰਕਾਰ ਦੀ ਨਾਲਾਇਕੀ ਕਾਰਨ ਮਾਵਾਂ ਦੇ ਪੁੱਤਰਾਂ ਨੂੰ ਸ਼ਰੇਆਮ ਉਤਾਰਿਆ ਜਾ ਰਿਹਾ ਮੌਤ ਦੇ ਘਾਟ : ਤ੍ਰਿਪਤ ਬਾਜਵਾ
NEXT STORY